ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀ ਵਿਦਿਆਰਥਣ ਨੇ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਸੀ.ਏ ਸਮੈਸਟਰ-ਪਹਿਲਾ ਦੇ ਇਮਤਿਹਾਨਾਂ ਦੇ ਐਲਾਨੇ ਗਏ ਨਤੀਜੇ ’ਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥਣ ਨਵਜੀਤ ਕੌਰ ਦਾ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਨਵਜੀਤ ਕੌਰ ਨੇ 8.91 ਐਸ.ਜੀ.ਪੀ.ਏ ਪ੍ਰਾਪਤ ਕਰਕੇ ਜ਼ਿਲ੍ਹੇ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ।ਪ੍ਰਿੰ. ਨਾਨਕ ਸਿੰਘ ਨੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਸਮੇਂ-ਸਮੇਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਲਈ ਧੰਨਵਾਦ ਕੀਤਾ।ਉਨ੍ਹਾਂ ਨੇ ਕੰਪਿਊਟਰ ਵਿਭਾਗ ਅਤੇ ਵਿਸ਼ੇਸ਼ ਤੌਰ ’ਤੇ ਐਚ.ਓ.ਡੀ ਸ੍ਰੀਮਤੀ ਜਗਦੀਪ ਕੌਰ ਨੂੰ ਵਧਾਈ ਦਿੰਦਿਆਂ ਹੋਰਨਾਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਨਵਜੀਤ ਕੌਰ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media