ਭੀਖੀ, 2 ਮਈ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਭੀਖੀ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰਵੀਂ
ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਵਿੱਕੀ ਨੇ 84% ਅੰਕਾਂ ਨਾਲ ਪਹਿਲਾ, ਗੁਰਪਿਆਰ ਸਿੰਘ ਨੇ 77% ਅੰਕਾਂ ਨਾਲ ਦੂਜਾ ਅਤੇ ਜਸ਼ਨਪ੍ਰੀਤ ਸਿੰਘ ਨੇ 76% ਅੰਕਾਂ ਨਾਲ ਤੀਜ਼ਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਉਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਅਵਤਾਰ ਸਿੰਘ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media