ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਅੰਤਰਰਾਸ਼਼ਟਰੀ ਮਜ਼ਦੂਰ ਦਿਵਸ `ਤੇ ਵਿਸ਼ੇਸ਼ ਸਭਾ ਦਾ ਅਯੋਜਨ ਕੀਤਾ ਅਤੇ ਦੁਨੀਆਂ ਭਰ ਦੇ ਕਾਮਿਆਂ ਦੇ ਅਣਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ।ਵਿਦਿਆਰਥੀਆਂ ਨੇ ਭਾਸ਼ਣ ਦਿੱਤੇ ਤੇ ਕਵਿਤਾਵਾਂ ਪੜ੍ਹੀਆਂ।ਜਿਸ ਦਾ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੇ ਵਿਅਕਤੀਆਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦਾ ਸਨਮਾਨ ਕਰਨਾ ਸੀ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਸਾਡੇ ਸਮਾਜ ਨੂੰ ਰੂਪ ਦੇਣ ਲਈ ਵਰਕਰਾਂ ਦੇ ਯਤਨਾਂ ਨੂੰ ਮਾਨਤਾ ਦੇਣ ਦੀ ਮਹੱਤਤਾ `ਤੇ ਜ਼ੋਰ ਦਿੱਤਾ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਅਸੈਂਬਲੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅਸੀਂ ਉਨ੍ਹਾਂ ਕਰਮਚਾਰੀਆਂ ਦਾ ਧੰਨਵਾਦ ਕਰਦੇ ਹਾਂ ਜੋ ਸਾਡੇ ਰੋਜ਼ਾਨਾ ਜੀਵਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਦੀ ਕਦਰ ਅਤੇ ਸਤਿਕਾਰ ਕਰਨ ਦੀ ਸਲਾਹ ਦਿੱਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …