Saturday, August 9, 2025
Breaking News

ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ – ਈ.ਟੀ.ਓ

ਅੰਮ੍ਰਿਤਸਰ 2 ਮਈ (ਸੁਖਬੀਰ ਸਿੰਘ) – ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਕਾਂ ਨੂੰ ਮਨਘੜ੍ਹਤ ਗੱਲ੍ਹਾਂ ਦੱਸ ਕੇ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜੋ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਾ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਂਦੇ ਸਮੇਂ ਕੀਤਾ।ਉਹਨਾਂ ਦੱਸਿਆ ਕਿ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਅਤੇ ਸਾਰਾ ਪਿੰਡ ਇੱਕ ਪਾਸੜ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਉਹਨਾਂ ਕਿਹਾ ਕਿ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਅਸੀਂ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰੀਏ ਤਾਂ ਜੋ ਪੰਜਾਬ ਦਾ ਵਿਕਾਸ ਸਹੀ ਢੰਗ ਨਾਲ ਹੋ ਸਕੇ।
ਆਮ ਆਦਮੀ ਪਾਰਟੀ ਵਿੱਚ ਰਣਜੀਤ ਸਿੰਘ ਸਰਪੰਚ ਕਾਂਗਰਸ ਪਾਰਟੀ, ਰਾਜਬੀਰ ਸਿੰਘ ਗੋਲਡੀ, ਨਿਰਵੈਲ ਸਿੰਘ ਮੈਂਬਰ ਪੰਚਾਇਤ, ਬੇਅੰਤ ਕੌਰ ਮੈਂਬਰ ਪੰਚਾਇਤ, ਕਾਬਲ ਸਿੰਘ ਮੈਂਬਰ ਪੰਚਾਇਤ, ਨਰਮਲ ਸਿੰਘ ਫੌਜੀ ਮੈਂਬਰ ਪੰਚਾਇਤ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਆਪ ਵਿੱਚ ਸ਼ਾਮਲ ਹੋਏ ਅਤੇ ਪ੍ਰਣ ਕੀਤਾ ਕਿ ਉਹ ਵੱਡੀ ਲੀਡ ਨਾਲ ਆਪ ਉਮੀਦਵਾਰ ਦੇ ਲਾਲਜੀਤ ਸਿੰਘ ਭੁੱਲਰ ਨੂੰ ਲੋਕ ਸਭਾ ਚੋਣਾਂ ਵਿੱਚ ਜੇਤੂ ਬਣਾਉਣਗੇ।ਈ.ਟੀ.ਓ ਨੇ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਉਨਾਂ ਦਾ ਬਣਦਾ ਪੂਰਾ ਮਾਨ ਸਤਿਕਾਰ ਕੀਤਾ ਜਾਵੇਗਾ।
ਇਸ ਮੌਕੇ ਅਮਰੀਕ ਸਿੰਘ, ਸੁਖਵਿੰਦਰ ਸਿੰਘ, ਸਰੂਪ ਸਿੰਘ, ਲਖਵਿੰਦਰ ਸਿੰਘ, ਮਨਜੀਤ ਸਿੰਘ, ਬਲਕਾਰ ਸਿੰਘ, ਗੁਰਿੰਦਰ ਪਾਲ ਸਿੰਘ, ਚੇਅਰਮੈਨ ਡਾ. ਗੁਰਵਿੰਦਰ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …