Tuesday, July 29, 2025
Breaking News

ਅਕਾਲੀ ਦਲ ਦੇ ਹਲਕਾ ਅੰਮ੍ਰਿਤਸਰ ਦੱਖਣੀ ਇੰਚਾਰਜ ਤਲਬੀਰ ਗਿੱਲ ਸਾਥੀਆਂ ਸਮੇਤ ‘ਆਪ’ `ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ `ਚ ਕੀਤਾ ਸ਼ਾਮਲ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ, ਜਦ ਅਕਾਲੀ ਦਲ ਬਾਦਲ ਦੇ ਅੰਮ੍ਰਿਤਸਰ ਹਲਕਾ ਦੱਖਣੀ ਇੰਚਾਰਜ ਤਲਬੀਰ ਗਿੱਲ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਲਬੀਰ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਸਮੀ ਤੌਰ `ਤੇ ਪਾਰਟੀ `ਚ ਸ਼ਾਮਲ ਕਰਕੇ ਉਨ੍ਹਾਂ ਦਾ `ਆਪ` ਪਰਿਵਾਰ `ਚ ਸਵਾਗਤ ਕੀਤਾ।ਤਲਬੀਰ ਗਿੱਲ ਦੀ ਅੰਮ੍ਰਿਤਸਰ ਅਤੇ ਆਲੇ-ਦੁਆਲੇ ਦੇ ਲੋਕਾਂ ਵਿੱਚ ਚੰਗੀ ਪਕੜ ਹੈ।ਉਹ 2022 ਵਿੱਚ ਅੰਮ੍ਰਿਤਸਰ ਹਲਕਾ ਦੱਖਣੀ ਤੋਂ ਅਕਾਲੀ ਦਲ ਬਾਦਲ ਦੀ ਟਿਕਟ `ਤੇ ਚੋਣ ਵੀ ਲੜ ਚੁੱਕੇ ਹਨ।ਉਨ੍ਹਾਂ ਨੇ ਅਕਾਲੀ ਦਲ ਦੀਆਂ ਗਲਤ ਨੀਤੀਆਂ ਅਤੇ ਭਾਈ-ਭਤੀਜਾਵਾਦ ਕਾਰਨ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ।
ਤਲਬੀਰ ਗਿੱਲ, ਦਿਲਬਾਗ ਸਿੰਘ ਵਡਾਲੀ, ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਬ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸੁੱਖੀ, ਰੁਸਤਮ ਸਿੰਘ ਸੰਧੂ ਅਤੇ ਜਸਬੀਰ ਸਿੰਘ ਆਦਿ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦਾ ਹੁਣ ਲਗਭਗ ਸਫਾਇਆ ਹੋ ਚੁੱਕਾ ਹੈ।ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਅਕਾਲੀ ਆਗੂ ਪਾਰਟੀ ਛੱਡਣਗੇ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਐਨੀ ਮਾੜੀ ਹੋ ਗਈ ਹੈ ਕਿ ਉਸ ਨੂੰ 13 ਲੋਕ ਸਭਾ ਸੀਟਾਂ `ਤੇ ਉਮੀਦਵਾਰ ਹੀ ਨਹੀਂ ਮਿਲ ਰਹੇ।ਕੋਈ ਵੀ ਅਕਾਲੀ ਆਗੂ ਚੋਣ ਲੜਨ ਲਈ ਤਿਆਰ ਨਹੀਂ ਹੋ ਰਿਹਾ, ਕਿਉਂਕਿ ਸਭ ਨੂੰ ਪਤਾ ਹੈ ਕਿ ਉਨ੍ਹਾਂ ਦੀ ਹਾਰ ਪੱਕੀ ਹੈ।ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਅਜਿਹੀ ਹਾਲਤ ਬਾਦਲ ਪਰਿਵਾਰ ਦੀਆਂ ਭ੍ਰਿਸ਼ਟਾਚਾਰੀ ਨੀਤੀਆਂ ਕਾਰਨ ਹੋਈ ਹੈ।

 

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …