ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਅੰਮ੍ਰਿਤਸਰ
ਨੂੰ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਦਿੱਤਾ ਗਿਆ।ਇਹ ਚੈੱਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਨੂੰ ਸੌਂਪਿਆ।ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਲੋੜਵੰਦਾਂ ਦੀ ਮੱਦਦ ਲਈ ਸ਼ਲਾਘਾਯੋਗ ਕਾਰਜ਼ ਕਰ ਰਹੀ ਹੈ।ਇਹਨਾਂ ਕਾਰਜਾਂ ਵਿੱਚ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ।
ਇਸ ਮੌਕੇ ਜਗਮੋਹਨ ਸਿੰਘ ਦੂਆ, ਜੋਗਿੰਦਰ ਸਿੰਘ ਟੰਡਨ, ਗੁਰਬਖ਼ਸ਼ ਸਿੰਘ ਬੱਗਾ, ਜਸਬੀਰ ਸਿੰਘ ਸੇਠੀ, ਡੀ.ਪੀ ਸਿੰਘ ਅਤੇ ਚਰਨ ਸਿੰਘ ਆਦਿ ਮੌਜ਼ੂਦ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media