Sunday, July 19, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਪੱਧਰੀ ਰੁਤਬਾ ਮਿਲਣ ‘ਤੇ ਮੰਚ ਵਲੋਂ ਖੁਸ਼ੀ ਦਾ ਇਜ਼ਹਾਰ

ਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸਮੁੱਚੇ ਮੁਲਕ ਅਤੇ ਖਾਸ ਕਰਕੇ ਅੰਮ੍ਰਿਤਸਰ ਵਾਸੀਆਂ ਲਈ ਮਾਣ ਦੀ ਗੱਲ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਸੰਸਾਰ ਦੀਆਂ ਸਰਵੋਤਮ 23 ਫੀਸਦੀ ਯੂਨੀਵਰਸਿਟੀਆਂ ਵਿੱਚੋਂ ਉੱਚ ਰੁਤਬਾ ਹਾਸਲ ਹੋ ਗਿਆ ਹੈ।ਗੁਰੂ ਨਗਰੀ ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ਲਈ ਤਿੰਨ ਦਹਾਕਿਆਂ ਤੋਂ ਯਤਨਸ਼ੀਲ ਸਮਾਜ-ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਣ ਸਿੰਘ ਬਰਾੜ, ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ, ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਗਿੱਲ, ਜਨਰਲ ਸਕੱਤਰ ਸੁਰਿੰਦਰਜੀਤ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਹੈ ਕਿ ਕੌਮੀ ਪੱਧਰ ਦੀਆਂ ਇਹ ਮਾਣਮੱਤੀਆਂ ਅਤੇ ਵਿਲੱਖਣ ਪ੍ਰਾਪਤੀਆਂ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਇਮਾਨਦਾਰ, ਕਾਬਲ ਅਤੇ ਹੁਨਰਮੰਦ ਅਗਵਾਈ ਹੇਠ ਹੀ ਸੰਭਵ ਹੈ।
ਉਨਾਂ ਕਿਹਾ ਕਿ ਸਟੱਡੀ ਅਬਰੌਡ ਏਡ ਸੰਸਥਾ ਵਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦੇ ਕਰਵਾਏ ਸਰਵੇਖਣ ਅਨੁਸਾਰ ਗੁਰੂ ਨਗਰੀ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ 1782ਵਾਂ ਸਥਾਨ ਹਾਸਲ ਹੋਇਆ ਹੈ।ਸਰਵੇਖਣ ਸੰਸਥਾ ਮੁਤਾਬਿਕ ਉੱਤਰੀ ਭਾਰਤ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿੱਚੋਂ ਕੇਵਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੀ ਬਹੁ-ਅਨੁਸਾਸ਼ਨੀ ਸਟੇਟ ਯੂਨੀਵਰਸਿਟੀ ਹੈ।ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹੀ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕਾਉਂਸਿਲ ਵਲੋਂ ਯਨੀਵਰਸਿਟੀ ਨੂੰ 4.00 ਵਿਚੋਂ 3.85 ਗ੍ਰੇਡ ਪ੍ਰਦਾਨ ਕਰਕੇ ਦੇਸ਼ ਦੀ ਸਰਵੋਤਮ ਯੂਨੀਵਰਸਿਟੀ ਦਾ ਰੁਤਬਾ ਦਿੱਤਾ ਸੀ ਅਤੇ ਪਿੱਛਲੇ ਸਾਲ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 25ਵੀਂ ਵਾਰ ਕੌਮੀ “ਮੌਲਾਨਾ ਅਬੁਲ ਕਲਾਮ ਅਜ਼ਾਦ” ਟਰਾਫੀ ਜਿੱਤੀ ਸੀ।

Check Also

DAV Public School celebrates outstanding success in NEET UG 2026

Amritsar, July 18 (Punjab Post Bureau) – DAV Public School Lawrence Road is proud to …