ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ
ਦੇ 301 ਸਾਲਾ ਜਨਮ ਦਿਹਾੜਾ ਮਨਾਉਣ ਲਈ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵਲੋਂ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕੀਤੀ।ਉਹਨਾਂ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਸਰਵਣ ਕਰਨ ਉਪਰੰਤ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਬੁੱਤ ਕੋਲ ਖਲੋ ਕੇ ਯਾਦਗਾਰੀ ਤਸਵੀਰ ਵੀ ਖਿਚਵਾਈ।ਉਨ੍ਹਾਂ ਨਾਲ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਪਦਮ, ਸਰਪ੍ਰਸਤ ਗੁਰਦੀਪ ਸਿੰਘ ਸੱਗੂ, ਅਮਨਦੀਪ ਸਿੰਘ, ਗੁਰਪ੍ਰਤਾਪ ਸਿੰਘ ਟਿੱਕਾ, ਪ੍ਰੋ. ਸਰਚਾਂਦ ਸਿੰਘ ਅਤੇ ਓਂਕਾਰ ਸਿੰਘ ਗੋਪੀ ਵੀ ਮੌਜ਼ੂਦ ਸਨ।
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ ਜੀਵਨੀ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਸਿਰ ਉਠਾ ਕੇ ਚੱਲ ਰਹੇ ਹਾਂ।ਉਹਨਾਂ ਕਿਹਾ ਕਿ ਅੱਜ ਸਾਰੀ ਦੁਨੀਆ ਹੁਨਰ ਵੱਲ ਦੇਖ ਰਹੀ ਹੈ।ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਰਾਮਗੜ੍ਹੀਆ ਬਿਰਾਦਰੀ ਹੁਨਰ ਵਿੱਚ ਸਭ ਤੋਂ ਅੱਗੇ ਹੈ।ਇਹ ਹੁਨਰ ਭਵਿੱਖ ਵਿੱਚ ਵੀ ਸਾਡੀ ਪ੍ਰਗਤੀ ਦਾ ਸਬੱਬ ਬਣਿਆ ਰਹੇਗਾ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media