Friday, December 27, 2024

ਚੋਣ ਰਿਹਰਸਲ ਕੇਂਦਰਾਂ ਤੇ ਰਿਹਾ ਤਿਉਹਾਰ ਵਰਗਾ ਮਾਹੌਲ

ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਚਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੱਜ ਪੋਲਿੰਗ ਸਟਾਫ਼ ਦੀ ਕਰਵਾਈ ਗਈ ਪਹਿਲੀ ਚੋਣ ਰਿਹਰਸਲ ਵਿੱਚ ਤਿਉਹਾਰ ਵਰਗਾ ਮਾਹੌਲ ਰਿਹਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ 11 ਚੋਣ ਰਿਹਰਸਲ ਕੇਂਦਰਾਂ ਤੇ ਵਿਸ਼ੇਸ਼ ਪ੍ਰਰਦਸ਼ਨੀਆਂ ਲਗਾਈਆਂ ਗਈਆਂ ਅਤੇ ਰੰਗੋਲੀਆਂ ਬਣਾ ਕੇ ਪੋਲਿੰਗ ਸਟਾਫ਼ ਦਾ ਸਵਾਗਤ ਕੀਤਾ ਗਿਆ।ਚੋਣ ਰਿਹਰਸਲ ਕਰਨ ਆਏ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਯੋਗ ਪ੍ਰਣਾਲੀ ਰਾਹੀਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਦੇ ਕੰਮ ਵਿੱਚ ਤੈਨਾਤ ਸਟਾਫ਼ ਦੀ ਸਹੂਲਤ ਲਈ ਹਰ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਮਾਡਲ ਪੋਲਿੰਗ ਸਟੇਸ਼ਨ, ਯੂਥ ਪੋਲਿੰਗ ਸਟੇਸ਼ਨ ਅਤੇ ਵੁਮੈਨ ਮੈਨੇਜਡ ਪੋਲਿੰਗ ਸਟੇਸ਼ਨ (ਪਿੰਕ ਬੂਥ) ਬਣਾਏ ਜਾ ਰਹੇ ਹਨ।ਉਨ੍ਹਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ 1 ਜੂਨ ਵਾਲੇ ਦਿਨ ਸਾਰੇ ਵੋਟਰ ਆਪਣੇ ਵੋਟ ਪਾਉਣ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਜ਼ਰੂਰ ਕਰਨ।ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਵਿੱਚ ਆਪਣੀ ਰਿਹਰਸਲ ਕਰਨ ਆਏ ਪ੍ਰੀਜਾਈਡਿੰਗ ਅਫ਼ਸਰ ਡੀ.ਏ.ਵੀ ਸਕੂਲ ਦੇ ਅਧਿਆਪਕ ਵਿਕਾਸ ਪਰਾਸ਼ਰ ਨੇ ਦੱਸਿਆ ਕਿ ਉਹਨਾਂ ਨੂੰ ਚੋਣ ਰਿਹਰਸਲ ਵਾਲੀ ਜਗ੍ਹਾ ਤੇ ਪਹੁੰਚ ਕੇ ਕਾਫ਼ੀ ਵਧੀਆ ਲੱਗਾ।ਪ੍ਰਸ਼ਾਸਨ ਵਲੋਂ ਵੋਟਰ ਜਾਗਰੂਕਤਾ ਹੈਲਪ ਡੈਸਕ ਤੋਂ ਉਹਨਾਂ ਨੂੰ ਕਾਫ਼ੀ ਜਾਣਕਾਰੀ ਮਿਲੀ ਹੈ, ਜਿਸ ਨੂੰ ਉਹ ਸਮਾਜ ਦੇ ਹੋਰ ਲੋਕਾਂ ਨਾਲ ਵੀ ਸਾਂਝਾ ਕਰਣਗੇ।ਚੋਣ ਰਿਹਰਸਲ ਵਾਲੀਆਂ ਥਾਵਾਂ ‘ਤੇ ਬਹੁਤ ਸਾਰੇ ਕਰਮਚਾਰੀ ਸੈਲਫ਼ੀ ਸਟੈਂਡਾਂ ਤੇ ਸੈਲਫ਼ੀਆਂ ਖਿੱਚਵਾਉਂਦੇ ਵੀ ਨਜ਼ਰ ਆਏ।

Check Also

ਵਿਕਾਸ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦਾ ਰੱਖਿਆ ਜਾਵੇ ਖਾਸ ਧਿਆਨ

ਅੰਮ੍ਰਿਤਸਰ 26 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹਾ ਪ੍ਰਬੰਧਕੀ …