Friday, November 22, 2024

ਰਾਖੀ ਗੁਪਤਾ ਵਲੋਂ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ ਅਰਪਣ

ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਵਿਚ ਪੰਜਾਬ ਦੀ ਸੀਨੀਅਰ ਆਈ.ਏ.ਐਸ ਅਧਿਕਾਰੀ ਸ਼੍ਰੀਮਤੀ ਰਾਖੀ ਗੁਪਤਾ ਵਲੋ ਪੰਜਾਬੀ ਸਭਿਆਚਾਰ ਨੂੰ ਦਰਸਾਉਦੇ ਗਾਏ ਗਏ ਪੰਜਾਬੀ ਗੀਤ ‘ਮਾਹੀਆ‘ ਦਾ ਅੱਜ ਲੋਕ-ਅਰਪਣ ਕੀਤਾ ਗਿਆ।ਦੇਸ਼ ਦੀਆਂ ਸਰਹੱਦਾਂ ‘ਤੇ ਤਾਇਨਾਤ ਆਪਣੇ ਬਹਾਦਰ ਸੈਨਿਕਾਂ ਦੀ ਪ੍ਰਪੰਰਾਵਾਂ ਨੂੰ ਯਾਦ ਕਰਦਿਆਂ ਗੀਤ ‘ਮਾਹੀਆ‘ ਦਾ ਲੋਕ-ਅਰਪਣ ਸਮੇਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਫੋਜੀ ਅਧਿਕਾਰੀ ਵੀ ਹਾਜ਼ਰ ਸਨ।ਇਹ ਗੀਤ ਵਾਈਟ ਹਿਲ ਕੰਪਨੀ ਦੇ ਵਲੋਂ ਰਿਕਾਰਡ ਕੀਤਾ ਗਿਆ ਹੈ, ਜਿਸ ਨੂੰ ਆਵਾਜ਼ ਰਾਖੀ ਗੁਪਤਾ ਵਲੋਂ ਦਿੱਤੀ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਰਾਖੀ ਗੁਪਤਾ ਨੇ ਦੱਸਿਆ ਕਿ ਇਹ ਅਥਾਹ ਖੁਸ਼ੀ ਦੇ ਪਲ ਹਨ ਕਿ ਉਨ੍ਹਾਂੇ ਵਲੋਂ ਪੰਜਾਬੀ ਵਿਰਾਸਤ ਦੀ ਪੇਸ਼ਕਾਰੀ ਕਰਦੇ ਗੀਤ ‘ਮਾਹੀਆ‘ ਦਾ ਲੋਕ-ਅਰਪਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਵਿੱਚ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਭਾਰਤੀ ਫੌਜ ਵਿੱਚ ਪੰਜਾਬ ਦੀ ਮੋਹਰੀ ਭੂਮਿਕਾ ਹੈ।ਉਹਨਾਂ ਪਰਿਵਾਰਾਂ ਦੇ ਜਜ਼ਬੇ ਅਤੇ ਕੁਰਬਾਨੀ ਨੂੰ ਵੀ ਸਲਾਮ ਹੈ, ਜਿਨ੍ਹਾਂ ਦੇ ਪਰਿਵਾਰਕ ਜੀਅ ਫੌਜ ਵਿੱਚ ਸੇਵਾਵਾਂ ਨਿਭਾਅ ਰਹੇ ਹਨ।ਇਹ ਗੀਤ ਸਾਡੇ ਬਹਾਦਰ ਸੈਨਿਕਾਂ ਦੀ ਵੀਰ-ਗਾਥਾ ਪ੍ਰਤੀ ਵੀ ਇਕ ਸਮਰਪਣ ਹੈ।ਇਹ ਗੀਤ, ਸਿਰਫ ਇੱਕ ਧੁਨ ਨਹੀਂ ਹੈ, ਇਹ ਸਾਡੇ ਅਮੀਰ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਦਾ ਜਸ਼ਨ ਹੈ।ਇਹ ਸਾਡੇ ਵੱਡੇ ਵਡੇਰਿਆਂ ਵਲੋਂ ਸਾਨੂੰ ਦਿੱਤੀਆਂ ਗਈਆਂ ਪਰੰਪਰਾਵਾਂ ਪ੍ਰਤੀ ਇੱਕ ਸ਼ਰਧਾਂਜਲੀ ਹੈ।
ਦੱਸਣਯੋਗ ਹੈ ਕਿ ਸ਼੍ਰੀਮਤੀ ਰਾਖੀ ਭੰਡਾਰੀ ਗੁਪਤਾ ਪੰਜਾਬ ਦੇ ਸੀਨੀਅਰ ਆਈ.ਏ.ਐਸ ਅਧਿਕਾਰੀ ਹਨ। ਉਹ ਗੁਪਤਾ 1997 ਪੰਜਾਬ ਬੈਚ ਦੇ ਅਧਿਕਾਰੀ ਹਨ ਅਤੇ ਨੈਸ਼ਨਲ ਡਿਫੈਂਸ ਅਕੈਡਮੀ ਤੋਂ ਆਪਣਾ ਕੋਰਸ ਪੂਰਾ ਕੀਤਾ ਹੈ ਜਿਸ ਕਾਰਨ ਇੰਨਾਂ੍ਹ ਦਾ ਫੋਜ ਦੇ ਨਾਲ ਲਗਾਅ ਹੋ ਗਿਆ।ਸ਼੍ਰੀਮਤੀ ਰਾਖੀ ਗੁਪਤਾ ਜਾਇੰਟ ਸਕੱਤਰ ਗ੍ਰਹਿ ਮੰਤਰਾਲੇ ਵਜੋ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ ਅਤੇ ਇਸ ਤੋ ਇਲਾਵਾ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਹੋਰ ਕਈ ਅਹਿਮ ਅਹੁੱਦਿਆਂ ਦੀ ਜਿੰਮੇਵਾਰੀ ਨਿਭਾਅ ਚੁੱਕੇ ਹਨ ਅਤੇ ਇਸ ਵੇਲੇ ਵੀ ਉਚ ਅਹੁੱਦੇ ‘ਤੇ ਕੰਮ ਕਰ ਰਹੇ ਹਨ।ਸ਼੍ਰੀਮਤੀ ਰਾਖੀ ਗੁਪਤਾ ਨੂੰ ਸਾਲ 2011 ਵਿਚ ਨਾਰੀ ਸ਼ਕਤੀ ਪੁਰਸਕਾਰ ਨਾਲ ਵੀ ਨਿਵਾਜ਼ਿਆ ਗਿਆ ਹੈ ਅਤੇ ਭਾਰਤ ਦੇ ਰਾਸ਼ਟਰਪਤੀ ਵਲੋ ਇੰਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਸ਼੍ਰੀਮਤੀ ਰਾਖੀ ਗੁਪਤਾ ਦੇ ਪਤੀ ਅੰਮ੍ਰਿਤਸਰ ਜਿਲੇ੍ਹ ਨਾਲ ਹੀ ਸਬੰਧਤ ਹਨ। ਸ਼੍ਰੀਮਤੀ ਰਾਖੀ ਗੁਪਤਾ ਵਲੋਂ ਪਹਿਲਾਂ ਵੀ 3 ਧਾਰਮਿਕ ਗੀਤ ਕੱਢੇ ਜਾ ਚੁੱਕੇ ਹਨ, ਜੋ ਕਿ ਲੋਕਾਂ ਵਲੋ ਕਾਫੀ ਪਸੰਦ ਕੀਤੇ ਗਏ ਹਨ।ਸ਼੍ਰੀਮਤੀ ਰਾਖੀ ਗੁਪਤਾ ਮੂਲ ਰੂਪ ਵਿੱਚ ਦਿੱਲੀ ਦੇ ਰਹਿਣ ਵਾਲੇ ਹਨ ਅਤੇ ਇੰਨ੍ਹਾਂ ਦਾ ਬਚਪਨ ਤੋ ਹੀ ਪੰਜਾਬ ਦੇ ਸਭਿਆਚਾਰ ਤੋਂ ਪ੍ਰਭਾਵਿਤ ਰਹੇ ਹਨ ਅਤੇ ਪੰਜਾਬ ਅਤੇ ਪੰਜਾਬੀ ਸਭਿਆਚਾਰ ਨਾਲ ਲਗਾਅ ਹੋਣ ਕਰਕੇ ਕੁਦਰਤੀ ਦੇਣ ਨਾਲ ਹੀ ਇੰਨ੍ਹਾਂ ਨੂੰ ਪੰਜਾਬ ਕਾਡਰ ਮਿਲਿਆ ਅਤੇ ਇਹ ਪੰਜਾਬ ਦੇ ਵਿਰਸੇ ਨੂੰ ਸੰਭਾਲਣ ਲਈ ਆਪਣਾ ਯੋਗਦਾਨ ਪਾ ਰਹੇ ਹਨ।
ਗੀਤ ਦੀ ਘੁੰਡ ਚੁੱਕਾਈ ਮੌਕੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਵਾਈਸ ਚਾਂਸਲਰ ਡਾ: ਜਸਪਾਲ ਸਿੰਘ, ਪ੍ਰਸਿੱਧ ਪੰਜਾਬੀ ਗਾਇਕਾ ਜਸਪਿੰਦਰ ਨਰੂਲਾ, ਦੀਪਾ ਸ਼ਾਹੀ, ਕੈਪਟਨ ਹਿੰਮਾਸ਼ੂ, ਆਰ.ਐਸ ਸਚਦੇਵਾ, ਫਿਕੀ ਫਲੋ ਤੋ ਹਿੰਮਾਨੀ ਅਰੋੜਾ, ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਤੋ ਇਲਾਵਾ ਹੋਰ ਸਖਸ਼ੀਅਤਾਂ ਹਾਜ਼ਰ ਸਨ।

 

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …