ਭੀਖੀ, 5 ਮਈ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦੇ ਸਭ ਤੋਂ ਪੁਰਾਣੇ ਮੁਲਾਜ਼ਮ ਗੁਰਜੰਟ ਸਿੰਘ ਆਪਣੀਆਂ 32 ਸਾਲਾਂ ਦੀਆਂ ਸੇਵਾਵਾਂ ਨਿਭਾਉਣ ਤੋਂ ਬਾਅਦ ਰਿਟਾਇਰ ਹੋ ਗਏ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਕਾਲਜ ਵਿੱਚ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ।ਉਹਨਾਂ ਆਖਿਆ ਕਿ ਗੁਰਜੰਟ ਸਿੰਘ ਇੱਕ ਸੱਚੇ ਸੁੱਚੇ ਅਤੇ ਨਰਮ ਸ਼ਖਸ਼ੀਅਤ ਦੇ ਮਾਲਕ ਹਨ।ਉਹਨਾਂ ਦੀਆਂ ਸੇਵਾਵਾਂ ਕਾਲਜ ਲਈ ਵਡਮੁੱਲੀਆਂ ਹਨ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਆਖਿਆ ਕਿ ਗੁਰਜੰਟ ਸਿੰਘ ਨੇ ਆਪਣੀਆਂ ਸ਼ਾਨਦਾਰ ਬੇਦਾਗ ਸੇਵਾਵਾਂ ਕਾਲਜ ਨੂੰ ਪ੍ਰਦਾਨ ਕੀਤੀਆਂ ਹਨ।ਉਹਨਾਂ ਗੁਰਜੰਟ ਸਿੰਘ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਚੰਗੀ ਸਿਹਤ ਦੀ ਕਾਮਨਾ ਕੀਤੀ।ਇਸ ਮੌਕੇ ਮੈਨੇਜਮੈਂਟ ਕਮੇਟੀ ਮੈਂਬਰ, ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਅਵਤਾਰ ਸਿੰਘ, ਪ੍ਰੋ. ਅਮਨਜੀਤ ਸਿੰਘ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਬਿਕਰਮ ਕੌਰ, ਪ੍ਰਗਟ ਸਿੰਘ, ਧਰਮ ਸਿੰਘ ਤੇ ਸਮੂਹ ਸਟਾਫ਼ ਹਾਜ਼ਰ ਸੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …