ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਨਤੀਜਿਆਂ ਵਿੱਚ ਸ਼ਹੀਦ ਸ. ਭਗਵਾਨ ਸਿੰਘ ਸਰਕਾਰੀ ਸੀਨੀਅਰ
ਸੈਕੰਡਰੀ ਸਕੂਲ (ਕੰਨਿਆ ਵਿਦਿਆਲਿਆ) ਲੌਂਗੋਵਾਲ ਵਿਖੇ ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਨਤੀਜੇ ਸ਼ਾਨਦਾਰ ਰਹੇ ਹਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਕਰਮਜੀਤ ਕੌਰ ਨੇ ਦੱਸਿਆ ਕਿ ਇਹਨਾਂ ਨਤੀਜਿਆਂ ਵਿੱਚ ਬਾਰਵੀਂ ਜਮਾਤ ਦੀ ਵਿਦਿਆਰਥਣ ਨੈਨਸੀ ਗੋਇਲ ਸਪੁੱਤਰੀ ਬਲਵਿੰਦਰ ਕੁਮਾਰ ਨੇ ਪਹਿਲਾ ਸਥਾਨ 485 / 500, ਮਨਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਦੂਜਾ ਸਥਾਨ 479/ 500, ਹਰਪ੍ਰੀਤ ਕੌਰ ਪੁੱਤਰੀ ਜਗਤਾਰ ਸਿੰਘ ਨੇ ਤੀਜਾ ਸਥਾਨ 477/ 500 ਅੰਕ ਪ੍ਰਾਪਤ ਕੀਤਾ ਹੈ, ਜਦੋਂਕਿ ਦਸਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਬਖਸ਼ੀਸ਼ ਸਿੰਘ ਨੇ ਪਹਿਲਾ ਸਥਾਨ 606/650, ਅਰਸ਼ਦੀਪ ਕੌਰ ਪੁੱਤਰੀ ਮੇਜਰ ਸਿੰਘ ਨੇ ਦੂਜਾ 605 /650, ਰਜਨੀ ਸ਼ਰਮਾ ਨੇ ਤੀਜਾ ਸਥਾਨ 602/ 650 ਅੰਕ ਪ੍ਰਾਪਤ ਕਰਕੇ ਕੀਤਾ ਹੈ।
ਇਸੇ ਤਰ੍ਹਾਂ ਅੱਠਵੀਂ ਜਮਾਤ ਦੀ ਵਿਦਿਆਰਥਣ ਪ੍ਰਭਦੀਪ ਕੌਰ ਪੁੱਤਰੀ ਮੇਜਰ ਸਿੰਘ ਨੇ ਪਹਿਲਾ ਸਥਾਨ 588 /600, ਮਹਿਕਪ੍ਰੀਤ ਕੌਰ ਪੁੱਤਰੀ ਭਾਨ ਸਿੰਘ ਨੇ ਦੂਜਾ ਸਥਾਨ 579/600, ਸਿਮਰਨਜੀਤ ਕੌਰ ਪੁੱਤਰੀ ਗੁਰਜੰਟ ਸਿੰਘ ਨੇ ਤੀਜਾ ਸਥਾਨ 577 /600 ਅੰਕ ਪ੍ਰਾਪਤ ਕਰਕੇ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਕਰਮਜੀਤ ਕੌਰ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media