ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵਨਿਊ ਏਅਰਪੋਰਟ ਅੰਮ੍ਰਿਤਸਰ ਦਾ ਆਈ.ਸੀ.ਐਸ.ਈ ਦਸਵੀਂ ਦਾ
ਨਤੀਜਾ 100% ਰਿਹਾ।ਸ਼ਾਈਨਪ੍ਰੀਤ ਕੌਰ ਨੇ 96% ਨੰਬਰ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਖੁਸ਼ਪ੍ਰੀਤ ਕੌਰ ਨੇ 91% ਨੰਬਰ ਲੈ ਕੇ ਦੂਜਾ ਸਥਾਨ ਅਤੇ ਸਿਮਰਨਜੀਤ ਕੌਰ 90% ਨੰਬਰ ਲੈ ਕੇ ਤੀਜਾ ਸਥਾਨ ਪ੍ਰਪਤ ਕੀਤਾ।ਪੰਜਾਬੀ ਵਿਸ਼ੇ ਵਿਚੋਂ 19 ਬੱਚਿਆਂ ਨੇ 90% ਤੋਂ ਉਪਰ ਅੰਕ ਪ੍ਰਪਤ ਕੀਤੇ ਅਤੇ 7 ਬੱਚਿਆਂ ਨੇ ਸਰੀਰਕ ਸਿੱਖਿਆ ਵਿਚੋਂ 90% ਤੋਂ ਉਪਰ ਅੰਕ ਪ੍ਰਾਪਤ ਕੀਤੇ।ਸਕੂਲ ਦੇ ਮੈਬਰ ਇੰਚਾਰਜ ਉਮਰਾਉ ਸਿੰਘ ਢਿੱਲੋਂ ਤੇ ਉਪਕਾਰ ਸਿੰਘ ਅਤੇ ਪ੍ਰਿੰਸੀਪਲ ਡਾ, ਰੁਪੰਿਦਰ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿਠਾ ਕਰਵਾਇਆ।ਬੱਚਿਆਂ ਨੇ ਪਿ੍ਰੰਸੀਪਲ ਦਾ ਧੰਨਵਾਦ ਕੀਤਾ ਅਤੇ ਢੋਲ ਦੀ ਤਾਲ ‘ਤੇ ਭੰਗੜਾ ਪਾਇਆ। ਇਸ ਮੌਕੇ ਬੋਲਦਿਆਂ ਮੈਡਮ ਨੇ ਬੱਚਿਆਂ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਇਹ ਨਤੀਜਾ ਸਾਰੇ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਦਾ ਫਲ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media