ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਸਕੂਲ ਦਾ ਆਈ.ਸੀ.ਐਸ.ਈ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ।ਪ੍ਰਿੰਸੀਪਲ ਸ੍ਰੀਮਤੀ ਜਸਪਾਲ ਕੌਰ ਨੇ ਮਹਿਕਪ੍ਰੀਤ ਕੌਰ ਨੇ ਦੱਸਿਆ ਕਿ 97.2% ਅੰਕ ਲੈ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ।ਹਰਸੀਰਤ ਕੌਰ 96.2% ਅੰਕ ਹਾਸਲ ਕਰਕੇ ਦੂਸਰੇ ਸਥਾਨ ‘ਤੇ ਰਹੀ।ਸੋਨਮਪ੍ਰੀਤ ਕੌਰ ਨੇ 95.6% ਅੰਕ ਲੈ ਕੇ ਸਕੂਲ ਦੇ ਨਤੀਜੇ ਨੂੰ ਹੋਰ ਚਾਰ ਚੰਦ ਲਗਾ ਦਿੱਤੇ।ਸਕੂਲ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ 94.4% ਅਤੇ ਸ਼ੁਭਦੀਪ ਕੌਰ ਨੇ 94% ਅੰਕ ਹਾਸਲ ਕੀਤੇ।ਕੁੱਲ 63 ਵਿਦਿਆਰਥੀਆਂ ਵਿਚੋਂ ਤਿੰਨ ਬੱਚਿਆਂ ਨੇ 95% ਤੋਂ ਉੱਪਰ ਅੰਕ ਪ੍ਰਾਪਤ ਕੀਤੇ।ਜਦੋਂ ਕਿ 90% ਤੋਂ ਉੱਪਰ ਕੁੱਲ 7 ਬੱਚੇ ਅਤੇ 22 ਬੱਚਿਆਂ ਨੇ 80% ਤੋਂ ਉੱਪਰ ਅੰਕ ਪ੍ਰਾਪਤ ਕੀਤੇ।
ਸਕੂਲ ਦੇ ਮੈਂਬਰ ਇੰਚਾਰਜ ਦਰਸ਼ਨ ਸਿੰਘ ਸੁਲਤਾਨਵਿੰਡ ਤੇ ਸਰਬਜੋਤ ਸਿੰਘ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਪਾਲ ਕੌਰ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …