ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਅੰਮ੍ਰਿਤਸਰ ਦੇ ਹੋਣਹਾਰ ਵਿਦਿਆਰਥੀਆਂ ਨੇ ਆਈ.ਸੀ.ਐਸ.ਈ ਬੋਰਡ ਦਸਵੀਂ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ।
ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜ਼ਰ ਅਤੇ ਸਕੂਲ ਦੇ ਮੈਂਬਰ ਇੰਚਾਰਜ਼ ਅਜੀਤ ਸਿੰਘ ਬਸਰਾ ਅਤੇ ਜਸਪਾਲ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸਕੂਲ ਦਾ ਨਾਂ ਰੌਸ਼ਨ ਕਰਨ ਲਈ ਵਧਾਈ ਦਿੱਤੀ।ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਤਬੀਰ ਕੌਰ ਨੇ ਦੱਸਿਆ ਕਿ ਸੈਸ਼ਨ 2023-24 ਦੌਰਾਨ ਸਕੂਲ ਦੇ 93 ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਜਿਨ੍ਹਾਂ ਵਿੱਚੋਂ 45 ਵਿਦਿਆਰਥੀਆਂ ਨੇ ਮੈਰਿਟ ਪੁਜੀਸ਼ਨ ਹਾਸਿਲ ਕੀਤੀ।ਸਕੂਲ ਦੀ ਇਕਨਾਮਿਕਸ ਗਰੁੱਪ ਦੀ ਵਿਦਿਆਰਥਣ ਨਵਲੀਨ ਕੌਰ ਨੇ 97.2% ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ।ਸਾਇੰਸ ਗਰੁੱਪ ਵਿੱਚ ਗੁਰਮਿਹਰ ਸਿੰਘ ਨੇ 93% ਲੈ ਕੇ ਦੂਸਰਾ ਅਤੇ ਮੋਹਿਤ ਮਲਿਕ ਸਿੰਘ ਨੇ 92.8% ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਵਿਦਿਆਰਥੀਆਂ ਨੂੰ ਦ੍ਰਿੜ ਨਿਸਚੇ ਅਤੇ ਪੂਰੇ ਆਤਮ ਵਿਸ਼ਵਾਸ ਨਾਲ ਉਚ ਪੱਧਰ ਦੀ ਪੜ੍ਹਾਈ ਕਰਕੇ ਕੌਮ ਦੀ ਤਰੱਕੀ ਅਤੇ ਚੜ੍ਹਦੀ ਕਲਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …