ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ਼ ਪਲਾਨਿੰਗ ਦੇ ਲਗਭਗ 15 ਵਿਦਿਆਰਥੀ
ਪੰਜਾਬ ਮਿਉਂਸਪਲ ਇਨਫਰਸਟਰਕਚਰ ਕਾਰਪੋਰੇਸ਼ਨ ਚੰਡੀਗੜ੍ਹ ਅਤੇ ਹਰਿਆਣਾ ਲੋਕ ਸੇਵਾ ਕਮਿਸ਼ਨ ਪੰਚਕੂਲਾ ਵਿੱਚ ਸਹਾਇਕ ਟਾਊਨ ਪਲਾਨਰ ਵਜੋਂ ਚੁਣੇ ਗਏ ਹਨ।ਵਿਭਾਗ ਦੇ ਮੁਖੀ ਪ੍ਰੋ. ਅਸ਼ਵਨੀ ਲੂਥਰਾ ਨੇ ਕਿਹਾ ਕਿ ਇਸ ਦੇ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਭਾਰਤ ਦੇ ਉਤਰ-ਪੱਛਮੀ ਖੇਤਰ ਅਤੇ ਹੋਰ ਦੂਜੇ ਰਾਜਾਂ ਵਿੱਚ ਵੀ ਕਲਾਸ-1 ਦੀਆਂ ਅਸਾਮੀਆਂ ਲਈ ਯੋਗ ਹਨ।
ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ `ਚ ਵਰਤਮਾਨ ਸਮੇਂ ਵਿੱਚ ਚੱਲ ਰਹੇ ਚਾਰ ਵਿਸ਼ੇਸ਼ ਪ੍ਰੋਗਰਾਮਾਂ ਐਮ.ਟੈਕ (ਟਾਊਨ ਪਲਾਨਿੰਗ), ਐਮ.ਟੈਕ (ਇਨਫਰਸਟਰਕਚਰ ਪਲਾਨਿੰਗ), ਐਮ.ਟੈਕ (ਟਰਾਂਸਪੋਰਟ ਪਲਾਨਿੰਗ) ਅਤੇ ਬੀ.ਟੈਕ (ਸ਼ਹਿਰੀ ਅਤੇ ਖੇਤਰੀ ਯੋਜਨਾ) ਦੀ ਯੂਨੀਵਰਸਿਟੀ ਦੀ ਵੈਬਸਾਈਟ `ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ ਅਤੇ ਇਸ ਸਬੰਧੀ ਚਾਹਵਾਨ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਸੰਪਰਕ ਕਰ ਸਕਦੇ ਹਨ।
ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੇ ਮੁਖੀ ਪ੍ਰੋ. ਅਸ਼ਵਨੀ ਲੁਥਰਾ ਨੇ ਦੱਸਿਆ ਕਿ ਵਿਭਾਗ ਦੇ ਗ੍ਰੈਜੂਏਟ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗਾਂ, ਮਿਉਂਸਪਲ ਕਾਰਪੋਰੇਸ਼ਨਾਂ, ਇੰਪਰੂਵਮੈਂਟ ਟਰੱਸਟਾਂ ਅਤੇ ਹੋਰ ਬਹੁਤ ਸਾਰੀਆਂ ਜਨਤਕ ਅਤੇ ਨਿੱਜੀ ਖੇਤਰ ਦੀਆਂ ਫਰਮਾਂ ਵਿੱਚ ਗਜ਼ਟਿਡ ਅਸਾਮੀਆਂ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਯੂਰਪ ਆਦਿ ਦੇਸ਼ਾਂ ਵਿੱਚ ਜਨਤਕ ਅਤੇ ਨਿੱਜੀ ਖੇਤਰ ਦੀਆਂ ਨੌਕਰੀਆਂ ਲਈ ਵੀ ਯੋਗ ਹਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media