ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਸਾਬਕਾ ਕਾਂਗਰਸੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਕਿਹਾ ਕਿ ਦੱਖਣੀ ਹਲਕਾ ਲੋਕ ਸਭਾ ਚੋਣਾਂ ਵਿੱਚ ਹੈਟ੍ਰਿਕ ਲਈ ਤਿਆਰ ਹੈ।ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨਾਲ ਮੀਟਿੰਗ ਦੌਰਾਨ ਹਲਕਾ ਦੱਖਣੀ ਦੇ ਪ੍ਰਭਾਵਸ਼ਾਲੀ ਆਗੂਆਂ, ਬੂਥ ਇੰਚਾਰਜਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਇੰਦਰਬੀਰ ਸਿੰਘ ਬੁਲਾਰੀਆ ਨੇ ਕਿਹਾ ਕਿ ਉਹ ਸਰਗਰਮ ਹੋ ਕੇ ਗੁਰਜੀਤ ਔਜਲਾ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ।ਉਨਾਂ ਕਿਹਾ ਕਿ ਉਹ ਪਹਿਲਾਂ ਵੀ ਦੱਖਣੀ ਹਲਕੇ ਤੋਂ ਭਾਰੀ ਵੋਟਾਂ ਨਾਲ ਜਿੱਤਦੇ ਰਹੇ ਹਨ।ਉਨ੍ਹਾਂ ਲੋਕ ਸਭਾ ਚੋਣਾਂ ਵਿੱੱਚ ਔਜਲਾ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਜਿੱਤ ਨਾ ਸਿਰਫ਼ ਕਾਂਗਰਸ ਲਈ ਖੁਸ਼ੀ ਦੀ ਗੱਲ ਹੋਵੇਗੀ, ਸਗੋਂ ਗੁਰੂ ਨਗਰੀ ਦੇ ਲੋਕਾਂ ਦੀ ਵੀ ਸ਼ਾਨ ਵਧਾਏਗੀ।
ਗੁਰਜੀਤ ਸਿੰਘ ਔਜਲਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਲਕਾ ਵਰਕਰਾਂ, ਆਗੂਆਂ ਤੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ `ਤੇ ਪੂਰਾ ਭਰੋਸਾ ਹੈ, ਜੋ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
ਇਸ ਮੌਕੇ ਅੰਮ੍ਰਿਤਸਰ ਸ਼ਹਿਰੀ ਚੇਅਰਮੈਨ ਅਸ਼ਵਨੀ ਪੱਪੂ, ਸਾਬਕਾ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ, ਕੌਂਸਲਰ ਸੰਨੀ ਕੁੰਦਰਾ, ਕੌਂਸਲਰ ਮੋਹਨ ਸਿੰਘ ਮਾੜੀ ਮੇਘਾ, ਸਾਬਕਾ ਕੌਂਸਲਰ ਬਲਵਿੰਦਰ ਸਿੰਘ ਨਵਾਂ ਪਿੰਡ, ਕੌਂਸਲਰ ਦਲਬੀਰ ਸਿੰਘ ਮੰਮਣਕੇ, ਜਸਵਿੰਦਰ ਸ਼ੇਰਗਿੱਲ, ਬਲਦੇਵ ਸਿੰਘ ਸੰਧੂ ਅਤੇ ਸੰਜੀਵ ਅਰੋੜਾ, ਪਰਮਜੀਤ ਪੰਮਾ, ਬਲਜੀਤ ਸਿੰਘ ਡੇਅਰੀ ਵਾਲੇ ਹਾਜ਼ਰ ਸਨ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …