ਭੀਖੀ, 9 ਮਈ (ਕਮਲ ਜ਼ਿੰਦਲ) – ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਭੀਖੀ ਦੇ ਬੱਚਿਆਂ ਵਲੋਂ ਰੈਡ ਕਰਾਸ ਦਿਵਸ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ
ਮਾਰਚ ਕੱਢਿਆ ਗਿਆ।ਸਕੂਲ ਚੇਅਰਮੈਨ ਸੁਰੇਸ਼ ਕੁਮਾਰ ਸਿੰਗਲਾ ਅਤੇ ਦੀਪਿਕਾ ਮੈਡਮ ਨੇ ਬੱਚਿਆਂ ਨੂੰ ਰੈਡ ਕਰਾਸ ਦੇ ਬਾਰੇ ਜਾਣਕਾਰੀ ਦਿੰਦਿਆਂ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਬੱਚੇ ਸਕੂਲ ਪ੍ਰਿੰਸੀਪਲ ਗੁਰਪ੍ਰਤਾਪ ਸਿੰਘ ਸੋਢੀ ਦੀ ਅਗਵਾਈ ਵਿੱਚ ਮਾਰਚ ਪਾਰਟਸ ਕਰਦੇ ਹੋਏ ਸਿਵਲ ਹਸਪਤਾਲ ਭੀਖੀ ਵਿਖੇ ਪੁੱਜਾ।ਜਿਥੇ ਉਹਨਾਂ ਨੇ ਮਰੀਜ਼ਾਂ ਨੂੰ ਰਿਫਰੈਸ਼ਮੈਂਟ ਭੇਟ ਕੀਤੀ।ਮੈਡੀਕਲ ਅਫਸਰ ਨਿਰਮਲ ਕੁਮਾਰ ਵਲੋਂ ਬੱਚਿਆਂ ਨੂੰ ਰੈਡ ਕ੍ਰਾਸ ਦੇ ਬਾਰੇ ਪੂਰਨ ਜਾਣਕਾਰੀ ਦਿੱਤੀ ਅਤੇ ਬੱਚਿਆਂ ਦੇ ਬਿਮਾਰੀਆਂ ਸਬੰਧੀ ਖੂਨਦਾਨ ਕਰਨ ਬਾਰੇ ਸਵਾਲਾਂ ਦੇ ਜਵਾਬ ਦਿੱਤੇ।ਇਸ ਮਾਰਚ ਦੌਰਾਨ ਬੱਚਿਆਂ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਕੀਤੀ ਗਈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media