Monday, September 21, 2026

ਅਰਵਿੰਦ ਖੰਨਾ ਨੂੰ ਟਿਕਟ ਮਿਲਣ ਤੇ ਭਾਜਪਾ ਆਗੂਆਂ ਨੇ ਵੰਡੇ ਲੱਡੂ

ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਸਥਾਨਕ ਭਾਜਪਾ ਦਫਤਰ ਵਿਖੇ ਅੱਜ ਭਾਜਪਾ ਸੰਗਰੂਰ-2 ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਅੰਮ੍ਰਿਤਰਾਜਦੀਪ ਸਿੰਘ ਚੱਠਾ ਦੀ ਅਗਵਾਈ ਦੇ ਵਿੱਚ ਅਰਵਿੰਦ ਖੰਨਾ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੀ ਟਿਕਟ ਮਿਲਣ ਦੀ ਖੁਸ਼ੀ ਲੱਡੂ ਵੰਡੇ ਗਏ।ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਸੀਮਾ ਰਾਣੀ, ਭਾਜਪਾ ਮੰਡਲ ਪ੍ਰਧਾਨ ਰਾਜੀਵ ਮੱਖਣ, ਸਾਬਕਾ ਜਿਲ੍ਹਾ ਪ੍ਰਧਾਨ ਰਿਸ਼ੀਪਾਲ ਖੇੜਾ, ਚੰਦ ਸਿੰਘ ਚੱਠਾ ਅਤੇ ਕਈ ਹੋਰ ਆਗੂ ਵਿਸ਼ੇਸ਼ ਤੌਰ ‘ਤੇ ਪੁੱਜੇ।ਇਸ ਸਮੇਂ ਐਡਵੋਕੇਟ ਚੱਠਾ ਨੇ ਕਿਹਾ ਕਿ ਖੰਨਾ ਸੰਗਰੂਰ ਸੀਟ ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ।ਉਨ੍ਹਾਂ ਕਿਹਾ ਕਿ ਅਰਵਿੰਦ ਖੰਨਾ ਬਹੁਤ ਹੀ ਵਧੀਆ ਤੇ ਇਮਾਨਦਾਰ ਲੀਡਰ ਹਨ। ਉਨ੍ਹਾਂ ਨੂੰ ਟਿਕਟ ਮਿਲਣ ਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …