ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ
ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੱਜ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਚੋਣ ਚੇਤਨਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਦੌਰਾਨ ਬੱਚਿਆਂ ਵਲੋਂ ਮਹਿੰਦੀ, ਰੰਗੋਲੀ ਬਣਾ ਕੇ ਅਤੇ ਗਿੱਧਾ ਪਾ ਕੇ ਲੋਕਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਦੱਸਿਆ ਗਿਆ।ਸੈਮੀਨਾਰ ਵਿੱਚ 2023 ਬੈਚ ਦੇ ਆਈ.ਈ.ਐਸ ਅਧਿਕਾਰੀ ਸ਼੍ਰੀਮਤੀ ਸੋਨਮ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ।ਉਹਨਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਚੋਣ ਸਾਖ਼ਰਤਾ ਕਲੱਬਾਂ ਵਲੋਂ ਕਰਵਾਏ ਗਏ ਇਹਨਾਂ ਮੁਕਾਬਲਿਆਂ ਦਾ ਮਕਸਦ ਵਿਦਿਆਰਥੀਆਂ ਰਾਹੀਂ ਵੋਟ ਸੁਨੇਹਾ ਸਮਾਜ ਦੇ ਹਰੇਕ ਵਰਗ ਤੱਕ ਪਹੁੰਚਾਉਣਾ ਹੈ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹਾਇਤਾ ਲਈ ਵੋਟਰ ਹੈਲਪਲਾਈਨ ਟੋਲ ਫ਼੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ।
ਸੈਮੀਨਾਰ ਵਿੱਚ ਬੱਚਿਆਂ ਲਈ ਇੱਕ ਕੁਇਜ਼ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿੱਚ ਬੱਚਿਆਂ ਨੂੰ ਚੋਣਾਂ ਬਾਰੇ ਸਵਾਲ ਪੁੱਛੇ ਗਏ।ਸਕੂਲ ਦੀਆਂ ਵਿਦਿਆਰਥਣਾਂ ਵਲੋਂ ਵੋਟਰ ਜਾਗੂਕਤਾ ਅਧਾਰਿਤ ਗਿੱਧੇ ਦੀ ਵੀ ਪੇਸ਼ਕਾਰੀ ਕੀਤੀ ਗਈ।ਸਕੂਲ਼ ਵਿੱਚ ਵੋਟਰ ਜਾਗਰੂਕਤਾ ਨਾਲ ਸਬੰਧਤ ਕਰਵਾਏ ਗਏ ਮੁਕਾਬਲਿਆਂ ਵਿੱਚ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।ਇਸ ਮੌਕੇ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਮਧੂਪੁਸ਼ਪ, ਸਕੂਲ ਦੇ ਵਾਈਸ ਪ੍ਰਿੰਸੀਪਲ ਨੀਨਾ, ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਰਾਜਕੁਮਾਰ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media