Sunday, October 25, 2026

ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਗੁ: ਮੱਲ ਅਖਾੜਾ ਸਾਹਿਬ ਵਿਖੇ ਸਿਰਜਿਆ ਵਿਸਮਾਦੀ ਮਾਹੌਲ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਦੀ ਛਹਿਬਰ ਲਾਈ।ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਪ੍ਰੇਰਨਾ ਸਦਕਾ ਕੀਰਤਨ ਲੜੀ ਨਿਰੰਤਰ ਚੱਲ ਰਹੀ ਹੈ।ਸੁਖਮਨੀ ਸੇਵਾ ਸੁਸਾਇਟੀ ਗੁਰਦੁਆਰਾ ਛੇਹਰਟਾ ਸਾਹਿਬ ਤੋਂ ਭਾਈ ਸਰਮੁਖ ਸਿੰਘ, ਇਸਤਰੀ ਸਤਿਸੰਗ ਸਭਾ ਈਸਟ ਮੋਹਨ ਨਗਰ ਤੋਂ ਬੀਬੀ ਸੁਖਜੀਤ ਕੋਰ, ਗੁਰਦੁਆਰਾ ਬਾਬਾ ਬੋਤਾ ਸਿੰਘ ਜੀ ਬਾਬਾ ਗਰਜਾ ਸਿੰਘ ਜੀ ਸੁਖਮਨੀ ਸੇਵਾ ਸੁਸਾਇਟੀ ਤੋਂ ਬੀਬੀ ਹਰਪ੍ਰੀਤ ਕੌਰ, ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਚੌਕ ਮੰਨਾ ਸਿੰਘ ਤੋਂ ਬੀਬੀ ਗੁਰਚਰਨ ਕੌਰ ਵੱਲੋਂ ਬੀਬੀ ਅਮਰਜੀਤ ਕੌਰ ਦੇ ਸ਼ਬਦੀ ਜਥਿਆਂ ਨੇ ਰੱਲ ਕੇ ਜਥੇ ਰੂਪੀ ਸਾਂਝੇ ਤੌਰ ਤੇ ਵਿਸਮਾਦੀ ਧੁੰਨਾਂ ਨਾਲ ਗੁਰਬਾਣੀ ਕੀਰਤਨ ਕੀਤਾ।ਸੁਖਮਨੀ ਸਾਹਿਬ ਦੇ ਪਾਠ ਉਪਰੰਤ ਜਪ ਤਪ ਸਮਾਗਮ ਦੌਰਾਨ ਬੀਬੀਆਂ ਨੇ ਸਾਰਾ ਮਹੌਲ ਹੀ ਵਿਸਮਾਦਮਈ ਬਣਾ ਦਿੱਤਾ।ਇਸ ਸਮਾਗਮ ਲਈ ਬੀਬੀ ਤੇਜ ਕੌਰ ਨੇ ਵਿਸ਼ੇਸ਼ ਭੂਮਿਕਾ ਨਿਭਾਈ।ਸਰਮੁਖ ਸਿੰਘ, ਬੀਬੀ ਸੁਖਜੀਤ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਅਮਰਜੀਤ ਕੌਰ ਦਾ ਬੁੱਢਾ ਦਲ ਵੱਲੋਂ ਦਿਲਜੀਤ ਸਿੰਘ ਬੇਦੀ ਸਕੱਤਰ, ਬੀਬੀ ਪਰਮਜੀਤ ਕੌਰ ਪਿੰਕੀ, ਬਾਬਾ ਭਗਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਆਖਿਆ ਕਿ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 201 ਅਖੰਡ ਪਾਠਾਂ ਦੀ ਲੜੀ ਅਰੰਭ ਕੀਤੀ ਗਈ ਸੀ, ਜਿਸ ਦੀ ਸੰਪੂਰਨਤਾ 28 ਮਈ ਨੂੰ ਹੋਵੇਗੀ ਤੇ ਇਸ ਦਿਨ ਮਹਾਨ ਗੁਰਮਤਿ ਸਮਾਗਮ ਵੀ ਹੋਵੇਗਾ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …