ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱੱਖਿਆ) ਸ਼੍ਰੀਮਤੀ ਇੰਦੂ ਸਿਮਕ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਡਾ.
ਬਰਜਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਤੇ ਪ੍ਰਿੰਸੀਪਲ ਹਰੀਸ਼ ਬਾਂਸਲ ਦੀ ਸੁਚੱਜੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਬਰਨਾਲਾ ਦਾ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ ਹੈ।ਅੱਠਵੀਂ ਜਮਾਤ ਦੇ ਕੁੱਲ 146/146 ਵਿਦਿਆਰਥੀਆਂ ਵਿਚੋਂ 126 ਵਿਦਿਆਰਥੀ ਫਸਟ ਡਵੀਜ਼ਨ ਵਿੱਚ ਅਤੇ 20 ਵਿਦਿਆਰਥੀ ਸੈਕਿੰਡ ਡਵੀਜ਼ਨ ਵਿੱਚ ਪਾਸ ਹੋਏ ਹਨ।ਅੱਠਵੀਂ ਸ਼਼੍ਰੇਣੀ ਦੇ ਰੁਪਿੰਦਰ ਸਿੰਘ ਅਤੇ ਓਜਸ ਨੇ 528/600 ਅੰਕ ਪ੍ਰਾਪਤ ਕਰਕੇ ਪਹਿਲਾ, ਪਾਰਸ ਕੋਛੜ ਨੇ 524/ 600 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਮਿਤ ਨੇ 222/600 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਜੇਕਰ ਮੈਟਰਿਕ ਪ੍ਰੀਖਿਆ ਦੀ ਗੱਲ ਕਰੀਏ ਤਾਂ ਇਸ ਵਿੱਚ ਵੀ 138/138 ਵਿਦਿਆਰਥੀਆਂ ਵਿਚੋਂ 104 ਵਿਦਿਆਰਥੀ ਫਸਟ ਡਿਵੀਜ਼ਨ ਵਿੱਚ ਅਤੇ 34 ਵਿਦਿਆਰਥੀ ਸੈਕਿੰਡ ਡਿਵੀਜ਼ਨ ਵਿੱਚ ਪਾਸ ਹੋਏ ਹਨ।ਦਸਵੀਂ ਜਮਾਤ ਦੇ ਸੋਨੂੰ ਨੇ 583/650 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਯੁਵਰਾਜ ਸਿੰਘ ਨੇ 567/650 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਨਵਦੀਪ ਸਿੰਘ ਨੇ 559/650 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਇਸੇ ਤਰ੍ਹਾਂ ਹੀ ਸੀਨੀਅਰ ਸੈਕੰਡਰੀ ਪ੍ਰੀਖਿਆ ਵਿੱਚ ਕੁੱਲ 74/74 ਵਿਦਿਆਰਥੀਆਂ ਵਿੱਚੋਂ ਸਾਰੇ ਦੇ ਸਾਰੇ ਫਸਟ ਡਵੀਜ਼ਨ ਵਿੱਚ ਪਾਸ ਹੋਏ ਹਨ।ਆਰਟਸ ਗਰੁੱਪ ਦੇ ਵਰਿੰਦਰ ਸਿੰਘ ਨੇ 406/500 ਅੰਕ ਪ੍ਰਾਪਤ ਕਰਕੇ ਪਹਿਲਾ, ਸਤਵੀਰ ਸਿੰਘ ਨੇ 398/500 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਭਿਸ਼ੇਕ ਸਿੰਘ ਨੇ 396/ 500 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਇਲੈਕਟਰੋਨਿਕਸ ਵੋਕੇਸ਼ਨਲ ਗਰੁੱਪ ਦੇ ਅਰਵਿੰਦ ਸਿੰਘ ਨੇ 456/500 ਅੰਕ ਪ੍ਰਾਪਤ ਕਰਕੇ ਪਹਿਲਾ, ਨਿਰਮਲ ਸਿੰਘ ਨੇ 436/500 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਨਿਤਨ ਠਾਕੁਰ ਨੇ 433/500 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ।ਪ੍ਰਿੰਸੀਪਲ ਹਰੀਸ਼ ਬਾਂਸਲ ਨੇ ਦੱਸਿਆ ਕਿ ਸਿੱਖਿਆ ਵਿਦਿਆਰਥੀਆਂ ਲਈ ਇੱਕ ਗਹਿਣੇ ਦੀ ਤਰ੍ਹਾਂ ਹੁੰਦੀ ਹੈ ਅਤੇ ਸਕੂਲ ਵਲੋਂ ਇਹ ਪੂਰੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਹਰ ਇੱਕ ਵਿਦਿਆਰਥੀ `ਤੇ ਵਿਅਕਤੀਗਤ ਧਿਆਨ ਦੇ ਕੇ ਉਸਦੀਆਂ ਵਿੱਦਿਅਕ ਅਤੇ ਸਹਿ ਵਿੱਦਿਅਕ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ।
ਇਸ ਮੌਕੇ ਪ੍ਰਿੰਸੀਪਲ, ਸਮੂਹ ਸਟਾਫ਼ ਮੈਂਬਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੈਅਰਮੈਨ ਅਤੇ ਸਾਰੇ ਮੈਂਬਰਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦਿੱਤੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media