Wednesday, July 29, 2026

ਸਾਹਿਤਕ ਮੈਗਜ਼ੀਨ “ਅਨੁਤਾਸ਼” ਅਤੇ ਪੁਸਤਕ ਲੋਕ ਅਰਪਨ ਸਮਾਰੋਹ 11 ਨੂੰ

ਅੰਮ੍ਰਿਤਸਰ, 10 ਮਈ (ਦੀਪ ਦਵਿੰਦਰ ਸਿੰਘ) – ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ੱਲੋਂ ਸ਼ਾਇਰਾ ਕਮਲ ਗਿੱਲ ਦੁਆਰਾ ਸੰਪਾਦਤ ਚਾਰ-ਮਾਸਿਕ ਮੈਗਜ਼ੀਨ “ਅਨੁਤਾਸ਼” ਅਤੇ ਨਵ-ਪ੍ਰਕਾਸ਼ਿਤ ਵਾਰਤਕ ਪੁਸਤਕ “ਸੰਸਾਰ ਪ੍ਰਸਿੱਧ ਸ਼ਾਹਕਾਰ ਨਾਵਲਾਂ ਦੇ ਸਦਾਬਹਾਰ ਪਾਤਰ” ਦਾ ਲੋਕ ਅਰਪਣ ਸਮਾਰੋਹ 11 ਮਈ ਦਿਨ ਸ਼ਨੀਵਾਰ ਨੂੰ ਸਵੇਰੇ 10.30 ਵਜੇ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ।ਰਮੇਸ਼ ਯਾਦਵ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਰੋਹ ਦੇ ਮੁੱਖ ਮਹਿਮਾਨ ਪ੍ਰੋ. ਸੁਰਜੀਤ ਜੱਜ ਅਤੇ ਵਿਸ਼ੇਸ਼ ਮਹਿਮਾਨ ਵਜੋਂ ਚਰਚਿਤ ਕਹਾਣੀਕਾਰ ਜਸਵੀਰ ਸਿੰਘ ਰਾਣਾ ਸ਼ਿਰਕਤ ਕਰਨਗੇ।ਸਮਾਰੋਹ ਸਮੇਂ ਮੰਚ ਸੰਚਾਲਨ ਧਰਵਿੰਦਰ ਸਿੰਘ ਔਲਖ ਵੱਲੋਂ ਨਿਭਾਏ ਜਾਣਗੇ।

 

Check Also

‘ਕਾਗਜ਼ ਦੇ ਫੁੱਲ’ ਨਕਲੀ ਫੁੱਲ ਬਣਾਉਣ ਦੀ ਵਰਕਸ਼ਾਪ

ਅੰਮ੍ਰਿਤਸਰ, 28  ਜੁਲਾਈ (ਜਗਦੀਪ ਸਿੰਘ) — ਖੇਤਰ ਵਿੱਚ ਕਲਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ …