ਅੰਮ੍ਰਿਤਸਰ, 11 ਮਈ (ਦੀਪ ਦਵਿੰਦਰ ਸਿੰਘ) – ਸਾਹਿਤ ਦੇ ਬਾਬਾ ਬੋਹੜ ਮਨੇ ਜਾਣ ਵਾਲੇ ਪ੍ਰਸਿੱਧ ਸ਼ਾਇਰ ਪਦਮਸ੍ਰੀ ਡਾ. ਸੁਰਜੀਤ ਪਾਤਰ ਦਾ ਅੱਜ ਲੁਧਿਆਣਾ ਵਿਖੇ
ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਸਦੀਵੀ ਵਿਛੋੜਾ ਦੇ ਜਾਣ ਤੇ ਅੱਜ ਵਿਰਸਾ ਵਿਹਾਰ ਵਿਖੇ ਪ੍ਰਗਤੀਸ਼ੀਲ ਲੇਖਕ ਸੰਘ, ਵਿਰਸਾ ਵਿਹਾਰ ਸੁਸਾਇਟੀ, ਪੰਜਾਬੀ ਸਾਹਿਤ ਸਭਾ ਚੋਗਾਵਾਂ, ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਮਜੀਠਾ, ਇਕਾਈ ਤਰਨ ਤਾਰਨ, ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, ਅੱਖਰ ਸਾਹਿਤ ਮੰਚ, ਸ੍ਰੀ ਕਰਤਾਰਪੁਰ ਸਾਹਿਬ ਸੰਘਰਸ਼ ਕਮੇਟੀ ਡੇਰਾ ਬਾਬਾ ਨਾਨਕ ਆਦਿ ਸੰਸਥਾਵਾਂ ਵਲੋਂ 2 ਮਿੰਟ ਦਾ ਮੋਨ ਧਾਰ ਕੇ ਪਾਤਰ ਸਾਹਿਬ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤਾ।
ਇਸ ਸੋਕ ਸਭਾ ਵਿੱਚ ਡਾ. ਸੁਰਜੀਤ ਜੱਜ, ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਭੁਪਿੰਦਰ ਸਿੰਘ ਸੰਧੂ, ਰਮੇਸ਼ ਯਾਦਵ, ਅਰਤਿੰਦਰ ਸੰਧੂ, ਧਰਵਿੰਦਰ ਔਲਖ, ਗੁਰਦੇਵ ਸਿੰਘ ਮਹਿਲਾਂਵਾਲਾ, ਨਿਰਮਲ ਅਰਪਣ, ਗੁਰਪ੍ਰੀਤ ਸਿੰਘ ਕਦਗਿੱਲ, ਜਗਰੂਪ ਸਿੰਘ ਐਮਾ, ਗਿਆਨੀ ਪਿਆਰਾ ਸਿੰਘ ਜਾਚਕ, ਗੁਰਬਾਜ਼ ਸਿੰਘ ਛੀਨਾ, ਸੁਖਬੀਰ ਸਿੰਘ ਭੁੱਲਰ, ਗੁਰਜੀਤ ਕੌਰ ਅਜਨਾਲਾ, ਐਸ.ਪ੍ਰਸ਼ੋਤਮ, ਨਿਰਮਲ ਕੌਰ ਕੋਟਲਾ, ਇਕਬਾਲ ਕੌਰ ਸੌਂਧ, ਕਾਬਲ ਸਿੰਘ ਛੀਨਾ, ਸਤਿੰਦਰਜੀਤ ਕੌਰ, ਕਰਮਜੀਤ ਕੌਰ ਜੱਸਲ ਆਦਿ ਹਾਜ਼ਰ ਸਨ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media