ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਰਾਮਗੜ੍ਹੀਆ ਮਿਸਲ ਦੇ ਬਾਨੀ ਅਤੇ ਮਹਾਨ ਸਿੱਖ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜ੍ਹੇ ਨੂੰ
ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸਥਾਨਕ ਸੁਲਤਾਨਵਿੰਡ ਗੇਟ ਨੇੜਲੇ ਬਾਬਾ ਸੇਵਾ ਸਿੰਘ ਹਾਲ ਵਿਖੇ 13 ਮਈ 2024 ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ।ਆਲ ਇੰਡੀਆ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਦੇ ਪ੍ਰਧਾਨ ਪਿਆਰਾ ਸਿੰਘ ਮਠਾਰੂ ਅਤੇ ਰਾਮਗੜੀਆ ਸਿੱਖ ਆਰਗੇਨਾਈਜੇਸ਼ਨ ਦੇ ਪ੍ਰਧਾਨ ਹਰਦੇਵ ਸਿੰਘ ਕੌਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਦੋਨਾਂ ਸੰਸਥਾਵਾਂ ਵਲੋਂ ਮਿਲ ਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਸਾਬਕਾ ਸੰਸਦ ਮੈਂਬਰ ਹਰਵਿੰਦਰ ਸਿੰਘ ਹੰਸਪਾਲ ਬਤੌਰ ਮੁੱਖ ਮਹਿਮਾਨ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਅਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜ਼ਰ, ਮਰਹੂਮ ਗਿਆਨੀ ਜੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਬੱਬੂ, ਜਤਿੰਦਰ ਸਿੰਘ ਗਾਗੀ ਪ੍ਰਧਾਨ ਰਾਮਗੜ੍ਹੀਆ ਬੋਰਡ ਦਿੱਲੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਫੈਡਰੇਸ਼ਨ ਦੇ ਜਨਰਲ ਸਕੱਤਰ ਲਖਬੀਰ ਸਿੰਘ ਘੁੰਮਣ ਨੇ ਦੱਸਿਆ ਹੈ ਕਿ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਬਦੀ ਜਥੇ ਕੀਰਤਨ ਦੀ ਹਾਜ਼ਰੀ ਭਰਨਗੇ।ਅਰਦਾਸ ਤੋਂ ਬਾਅਦ ਸਨਮਾਨ ਸਮਾਰੋਹ ਹੋਵੇਗਾ ਅਤੇ ਵੱਖ-ਵੱਖ ਸ਼ਖਸ਼ੀਅਤਾਂ ਤੇ ਆਗੂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਬਾਰੇ ਚਾਨਣਾ ਪਾਉਣਗੇ ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media