ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਨਾਮਵਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਦੇ ਲੁਧਿਆਣਾ ਦੇ ਆਸ਼ਾਪੁਰੀ ’ਚ ਦਿਲ ਦਾ ਦੌਰਾ ਪੈਣ
ਨਾਲ ਕੱਲ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਨਾਨ-ਗੌਰਮਿੰਟ ਏਡਿਡ ਕਾਲਜਿਜ਼ ਮੈਨੇਜ਼ਮੈਂਟ ਫੈਡਰੇਸ਼ਨ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ 79 ਸਾਲਾ ਪਾਤਰ ਦੀ ਅਚਨਚੇਤ ਮੌਤ ਨਾਲ ਪਰਿਵਾਰ ਸਮੇਤ ਉਨ੍ਹਾਂ ਦੇ ਸ਼ੁਭਚਿੰਤਕਾਂ ਅਤੇ ਸਾਹਿਤ ਪ੍ਰੇਮੀਆਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਛੀਨਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੁਰਜੀਤ ਪਾਤਰ ਨੂੰ 2012 ’ਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਸੀ।ਪੰਜਾਬੀ ਸਾਹਿਤ ਜਗਤ ’ਚ ਇਕ ਚਾਨਣ ਮੁਨਾਰੇ ਵਜੋਂ ਉਭਰੇ ਡਾ. ਸੁਰਜੀਤ ਪਾਤਰ ਦੇ ਯੋਗਦਾਨ ਨੇ ਨੌਜਵਾਨਾਂ ਅਤੇ ਬਜ਼ੁਰਗ ਦੋਵੇਂ ਪੀੜ੍ਹੀਆਂ ’ਚ ਆਪਣੀ ਅਮਿੱਟ ਛਾਪ ਛੱਡੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਸੱਭਿਆਚਾਰਕ ਤਾਣੇ-ਬਾਣੇ ਦੀ ਡੂੰਘੀ ਸੂਝ ਅਤੇ ਪੰਜਾਬੀ ਸਾਹਿਤ ਨਾਲ ਪਿਆਰ ਦੀ ਗਹਿਰਾਈ ਵਾਲੀ ਪਾਤਰ ਦੀ ਕਵਿਤਾ ਸਾਰਿਆਂ ਲਈ ਪ੍ਰਰਨਾ ਸਰੋਤ ਹੈ।ਉਨ੍ਹਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਜੀਵਨ ਜਾਚ ਦੇ ਦੂਰਦਰਸ਼ੀ ਕਵੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ੀੲਸੇ ਦੌਰਾਨ ਕੌਂਸਲ ਅਤੇ ਫੈਡਰੇਸ਼ਨ ਦੇ ਸਮੂਹ ਅਹੁਦੇਦਾਰਾਂ, ਮੈਂਬਰਾਂ ਤੋਂ ਇਲਾਵਾ ਕੌਂਸਲ ਅਧੀਨ ਸਮੂਹ ਵਿੱਦਿਅਕ ਅਦਾਰਿਆਂ ਦੇ ਪਿ੍ਰੰਸੀਪਲ, ਸਟਾਫ਼ ਨੇ ਪਾਤਰ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਕਰਮਜੀਤ ਰਿੰਟੂ ਨੇ ਰਾਮਨਗਰ ਪੰਚਾਇਤ ‘ਚ ਸੜਕਾਂ ਤੇ ਗਲੀਆਂ ਬਣਾਉਣ ਦੇ ਕਾਰਜ਼ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ …
Punjab Post Daily Online Newspaper & Print Media