Wednesday, July 29, 2026

ਦਯਾਨੰਦ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਦਯਾਨੰਦ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ।ਵਿਧਾਨ ਸਭਾ ਅੰਮ੍ਰਿਤਸਰ ਕੇਂਦਰੀ ਦੇ ਨੋਡਲ ਅਫ਼ਸਰ ਸਵੀਪ ਬਰਿੰਦਰਜੀਤ ਸਿੰਘ ਨੇ ਕਿਹਾ ਕਿ ਜਿਲ੍ਹਾ ਪ੍ਸ਼ਾਸਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਨੋਜ਼ਵਾਨਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਕਿ ਮੌਜ਼ੂਦਾ ਯੁੱਗ ਸੋਸ਼ਲ ਮੀਡੀਆ ਦਾ ਯੁੱਗ ਹੈ।ਇਸ ਲਈ ਲੋਕਾਂ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਗਏ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰਨਾ ਚਾਹੀਦਾ ਹੈ।ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪ੍ਰਤੀਸ਼ਤ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ।ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ, ਤਾਂ ਜੋ ਜ਼ਿਲ੍ਹਾ ਅੰਮ੍ਰਿਤਸਰ ਵਿੱਚ 70 ਪ੍ਰਤੀਸ਼ਤ ਵੋਟਿੰਗ ਦੇ ਆਂਕੜੇ ਨੂੰ ਪਾਰ ਕੀਤਾ ਜਾ ਸਕੇ।ਉਹਨਾਂ ਕਿਹਾ ਕਿ ਸਾਰੇ ਵੋਟਰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।ਉਹਨਾਂ ਦੱਸਿਆ ਕਿ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਇਸ ਵਾਰ 10 ਮਾਡਲ ਪੋਲਿੰਗ ਬੂਥ, 1 ਪਿੰਕ ਬੂਥ ਅਤੇ 1 ਗ੍ਰੀਨ ਪੋਲਿੰਗ ਬੂਥ ਬਣਾਏ ਜਾ ਰਹੇ ਹਨ।

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …