Monday, July 13, 2026

ਜੱਚਾ-ਬੱਚਾ ਸਿਹਤ ਸੇਵਾਵਾਂ ਸਬੰਧੀ ਆਮ ਆਦਮੀਂ ਕਲੀਨਿਕ ਡਾਕਟਰਾਂ ਨਾਲ ਅਹਿਮ ਮੀਟਿੰਗ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਸੁਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੱਚਾ-ਬੱਚਾ ਸਿਹਤ ਸੇਵਾਵਾਂ ਵਿਚ ਸੁਧਾਰ ਲਿਆਓਣ ਲਈ ਸਮੂਹ ਆਮ ਆਦਮੀਂ ਕਲਿਿਨਕ ਡਾਕਟਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।ਜਿਲਾ੍ਹ ਟੀਕਾਕਰਣ ਅਫਸਰ ਡਾ. ਭਾਰਤੀ ਧਵਨ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ ਵਲੋਂ ਕਿਹਾ ਕਿ ਮਟਰਨਲ ਅਤੇ ਚਾਇਲਡ ਡੈਥ ਰੇਟ ਵਿਚ ਸੁਧਾਰ ਲਿਆਓਣ ਲਈ ਸਭ ਤੋਂ ਜਰੂਰੀ ਹੈ ਕਿ ਗਰਭਵਤੀ ਮਾਵਾ ਦੀ ਜਲਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਹਾਈਰਿਸਕ ਕੇਸਾਂ ਦੀ ਪਹਿਚਣ ਹੋ ਸਕੇ ਅਤੇ ਸਮੇਂ ਤੇ ਸਿਰ ਇਲਾਜ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਬਹੁਤ ਸਾਰੇ ਹਾਈਰਿਸਕ ਕੇਸਾਂ ਵਿਚ ਗਰਭਵਤੀ ਮਾਵਾਂ ਅਨੀਮੀਆ, ਸ਼ੂਗਰ, ਹਾਈਪਰਟੇਂਸ਼ਨ, ਪ੍ਰੀਵੀਅਸ ਸਰਜੇਰੀਅਨ, ਉਮਰ 17 ਤੋਂ ਘੱਟ ਜਾਂ 35 ਤੋਂ ਵੱਧ ਹੋਣਾ, ਭਾਰ ਬਹੁਤ ਜਿਆਦਾ ਘੱਟ ਜਾਂ ਵੱਧ ਹੋਣਾ, ਕੱਦ ਬਹੁਤ ਛੋਟਾ ਹੋਣਾ, ਸ਼ਰੀਰ ਅਤੇ ਪੈਰਾਂ ਤੇ ਸੋਜ਼ ਪੈਣੀ, ਦੌਰੇ ਪੈਣਾ, ਵਾਰ-ਵਾਰ ਖੂਨ ਪੈਣਾਂ, ਬੱਚਾ ਬ੍ਰੀਚ ਹੋਣਾਂ, ਮਲਟੀਪਲ ਅਬਾਰਸ਼ਨ ਹੋਣਾਂ, ਜੌੜੇ ਬੱਚੇ ਹੋਣਾਂ ਜਾਂ ਪਹਿਲਾਂ ਸਟਿਲ ਬਰਥ ਹਿਸਟਰੀ ਹੋਣਾ ਆਦਿ ਸ਼ਾਮਲ ਹੁੰਦਾ ਹੈ, ਜੇਕਰ ਕਿਸੇ ਨੂੰ ਵੀ ਪਹਿਲਾਂ ਤੋਂ ਅਜਿਹੀ ਸਮੱਸਿਆ ਰਹੀ ਹੋਵੇ ਤਾਂ ਤੁਰੰਤ ਡਾਕਟਰੀ ਸਹਾਇਤਾ ਲਈ ਨਜ਼ਦੀਕ ਦੇ ਸਰਕਾਰੀ ਹੈਲਥ ਸੈਂਟਰ ‘ਤੇ ਜਾ ਕੇ ਆਪਣੀ ਜਾਂਚ ਤੇ ਇਲਾਜ਼ ਕਰਵਾਓੁਣਾ ਚਾਹੀਦਾ ਹੈ।ਉਹਨਾਂ ਵਿਸਥਾਰ ਨਾਲ ਜੱਚਾ-ਬੱਚਾ ਸਿਹਤ ਸੰਭਾਲ, ਟੀਕਾਕਰਣ, ਜੇ.ਐਸ.ਐਸ.ਕੇ, ਫੈਮਲੀ ਪਲੈਨਿੰਗ, ਸੈਕਸ ਰੇਸ਼ੋ, ਨੈਸ਼ਨਲ ਹੈਲਥ ਪ੍ਰੋਗਰਾਮ, ਡੇਂਗੂ, ਚਿਕਨਗੁਨੀਆਂ, ਮੈਟਰਨਲ ਅਤੇ ਚਾਇਲਡ ਡੈਥ ਦੇ ਕਾਰਣ, ਇਲਾਜ਼ ਅਤੇ ਸਵਧਾਨੀਆਂ ਸੰਬਧੀ ਟਰੇਨਿੰਗ ਦਿੱਤੀ ਗਈ।ਇਸ ਮੀਟਿੰਗ ਦਾ ਮੱਖ ਮੰਤਵ ਜਿਲੇ੍ਹ ਵਿੱਚ ਐਮ.ਐਮ.ਆਰ ਅਤੇ ਸੀ.ਡੀ.ਆਰ ਨੂੰ ਘਟਾਉਣਾ ਹੈ।
ਇਸ ਮੌਕੇ ਤੇ ਡਾ. ਰਾਘਵ ਗੁਪਤਾ, ਡਾ. ਵਨੀਤ, ਡਾ. ਨਵਦੀਪ ਕੌਰ, ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਸਮੂਹ ਆਮ ਆਦਮੀਂ ਕਲੀਨਿਕਾਂ ਦੇ ਮੈਡੀਕਲ ਅਫਸਰ ਅਤੇ ਸਟਾਫ ਹਾਜਰ ਸੀ।

Check Also

ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …