ਅੰਮ੍ਰਿਤਸਰ 19 ਮਈ (ਸੁਖਬੀਰ ਸਿੰਘ) – ਜ਼ਿਲ੍ਹੇ ਵਿੱਚ ਅਗਾਮੀ ਲੋਕਸ ਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ
ਚੋਣ ਭਾਗੀਦਾਰੀ (ਸਵੀਪ) ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਵਿੱਚ ਸਥਾਨਕ ਸੰਨ ਫ਼ਾਊਡੇਸ਼ਨ ਮਲਟੀਪਲ ਸਕਿੱਲ ਸੈਂਟਰ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਦਿਵਿਆਂਗ ਵੋਟਰਾਂ ਸਬੰਧੀ ਕਾਰਜ ਕਰ ਰਹੇ ਨੋਡਲ ਅਫ਼ਸਰ ਸ਼੍ਰੀਮਤੀ ਸੰਤੋਸ਼ ਕੁਮਾਰੀ ਅਤੇ ਨੀਰਜ ਬਾਲਾ ਨੇ ਦੱਸਿਆ ਕਿ ਅਗਾਮੀ ਲੋਕਸਭਾ ਚੋਣਾਂ ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਜ਼ਿਲ੍ਹਾ ਅੰਮ੍ਰਿਤਸਰ ਵਲੋਂ ਵੋਟਰ ਜਾਗਰੂੂਕਤਾ ਲਈ ਕਈ ਨਿਵੇਕਲੀਆਂ ਕੋਸ਼ਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਪੈਣ ਵਾਲੀਆਂ ਵੋਟਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਲੋੜ੍ਹੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਚੋਣ ਕਮਿਸ਼ਨ ਵਲੋਂ ਇਸ ਵਾਰ 70 ਪ੍ਰਤੀਸ਼ਤ ਤੋਂ ਵੱਧ ਪੋਲਿੰਗ ਦਾ ਟੀਚਾ ਮਿਥਿਆ ਗਿਆ ਹੈ।ਇਸ ਲਈ ਸਾਰੇ ਵੋਟਰਾਂ ਨੂੰ 1 ਜੂਨ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।ਵੋਟਾਂ ਵਾਲੇ ਦਿਨ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੌਂ ਸਵੇਰੇ ਕਰਨ ਦੀ ਕੋਸ਼ਸ਼ ਕਰਨ, ਤਾਂ ਜੋ ਦਿਨ ਵੇਲੇ ਗਰਮੀ ਤੋਂ ਬਚਿਆ ਜਾ ਸਕੇ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਿੰਗ ਵਾਲੇ ਦਿਨ ਠੰਡੇ-ਮਿੱਠੇ ਜਲ ਦੀਆਂ ਛਬੀਲਾਂ, ਪੱਖਿਆਂ ਅਤੇ ਸ਼ਮੀਆਨਿਆਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ, ਤਾਂ ਜੋ ਲੋਕਾਂ ਨੂੰ ਵੋਟ ਪਾਉਣ ਲਈ ਕਿਸੇ ਕਿਸਮ ਦੀ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਜਸਟ ਸੇਵਾ ਸੋਸਾਇਟੀ ਦੇ ਪ੍ਰਧਾਨ ਹਰਸਿਰਮਨ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਕੇ.ਵਾਈ.ਸੀ ਮੋਬਾਈਲ ਐਪ ਚਾਲੂ ਕੀਤੀ ਗਈ ਹੈ,ਵਜਿਸ ਨੂੰ ਡਾਊਨਲੋਡ ਕਰਕੇ ਕਿਸੇ ਵੀ ਉਮੀਦਵਾਰ ਬਾਰੇ ਵਿਸਤਾਰਿਤ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਇਸ ਮੌਕੇ ਸੰਗਰਾਮ ਕੁਮਾਰ ਸਾਹੂ, ਸੁਖਜਿੰਦਰ ਸਿੰਘ ਛਤਵਾਲ, ਪਰਮਿੰਦਰਜੀਤ ਕੌਰ, ਸੁਨੀਲ ਕੁਮਾਰ, ਪ੍ਰਦੀਪ ਬੋਸ, ਪੰਕਜ ਕੁਮਾਰ, ਆਸ਼ੂ ਧਵਨ ਅਤੇ ਮੁਨੀਸ਼ ਕੁਮਾਰ ਵੀ ਹਾਜ਼ਰ ਸਨ।
Check Also
ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਦੀ ਡੀ.ਸੀ ਅੰਮ੍ਰਿਤਸਰ ਨਾਲ ਮੀਟਿੰਗ
ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਪੰਜਾਬ ਮੁਲਾਜ਼ਮ ਤੇ …
Punjab Post Daily Online Newspaper & Print Media