Wednesday, May 28, 2025
Breaking News

23 ਮਈ ਤੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਸ਼ਿਨਿੰਗ ਦਾ ਕੰਮ ਸ਼ੁਰੂ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ-2024 ਦੇ ਸੱਤਵੇਂ ਗੇੜ ‘ਚ ਪੰਜਾਬ ਵਿੱਚ 01.06.2024 ਨੂੰ ਹੋਣ ਵਾਲੀ ਚੋਣ ਦੇ ਸਬੰਧ ਵਿੱਚ ਵਰਤੀਆਂ ਜਾਣ ਵਾਲੀਆਂ ਈ.ਵੀ.ਐਮ/ਵੀ.ਵੀ ਪੈਟ ਮਸ਼ੀਨਾਂ ਦੀ ਕਮਿਸ਼ਨਿੰਗ ਦਾ ਕੰਮ ਚੋਣ ਲੜ ਰਹੇ ਉਮੀਦਵਾਰਾਂ ਜਾਂ ਉਹਨਾਂ ਦੇ ਅਧਿਕਾਰਤ ਨੁਮਾਇੰਦੇ ਦੀ ਹਾਜ਼ਰੀ ਵਿੱਚ ਭਾਰਤ ਚੋਣ ਕਮਿਸ਼ਨ ਨਵੀ ਦਿੱਲੀ ਵਲੋਂ ਪ੍ਰਾਪਤ ਸ਼ਡਿਊਲ ਅਨੁਸਾਰ 23 ਮਈ ਤੋਂ ਕਮਸ਼ਿਨਿੰਗ ਦਾ ਕੰਮ ਖਤਮ ਹੋਣ ਤੱਕ ਰੋਜ਼ਾਨਾ ਸਵੇਰੇ 09.00 ਵਜੇ ਤੋਂ 6.00 ਵਜੇ ਤੱਕ ਅੰਮ੍ਰਿਤਸਰ ਲੋਕ ਸਭਾ ਚੋਣ ਹਲਕੇ ਦੇ 09 ਅਸੈਂਬਲੀ ਸੈਗਮੈਂਟਾਂ ਵਿੱਚ ਕੀਤਾ ਜਾਵੇਗਾ।ਜਿਸ ਵਿੱਚ ਐਮ-3 ਮਾਡਲ ਦੀਆਂ ਮਸ਼ੀਨਾਂ ਬਣਾਉਣ ਵਾਲੀ ਕੰਪਨੀ ਭਾਰਤ ਇਲੈਕਟ੍ਰੋਨਿਕਸ ਲਿਮ ਬੈਂਗਲੋਰ ਦੇ ਇੰਜੀਨੀਅਰਾਂ ਵਲੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਕਮਿਸ਼ਨਿੰਗ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਕਮਿਸ਼ਨਿੰਗ ਦਾ ਕੰਮ ਅਸੈਂਬਲੀ ਸੈਗਮੈਂਟ ਅਜਨਾਲਾ ਵਿਖੇ ਸਰਕਾਰੀ ਕਾਲਜ ਅਜਨਾਲਾ, ਰਾਜਾਸਾਂਸੀ ਦੀ ਕਮਿਸ਼ਨਿੰਗ ਸਰਕਾਰੀ ਨਰਸਿੰਗ ਕਾਲਜ (ਲੜਕੀਆਂ), ਮਜੀਠਾ ਦੀ ਕਮਿਸ਼ਨਿੰਗ ਮਾਈ ਭਾਗੋ ਸਰਕਾਰੀ ਬਹੁ ਤਕਨੀਕੀ ਕਾਲਜ ਅੰਮ੍ਰਿਤਸਰ, ਅੰਮ੍ਰਿਤਸਰ ਉਤਰੀ ਦੀ ਕਮਿਸ਼ਨਿੰਗ ਮਾਈ ਭਾਗੋ ਸਰਕਾਰੀ ਬਹੁ ਤਕਨੀਕੀ ਕਾਲਜ ਅੰਮ੍ਰਿਤਸਰ, ਅੰਮ੍ਰਿਤਸਰ ਪੱਛਮੀ ਦੀ ਕਮਿਸ਼ਨਿੰਗ ਸਰਕਾਰੀ ਬਹੁ ਤਕਨੀਕੀ ਕਾਲਜ ਛੇਹਰਟਾ ਅੰਮ੍ਰਿਤਸਰ ਕੇਂਦਰੀ ਦੀ ਕਮਿਸ਼ਨਿੰਗ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਅੰਮ੍ਰਿਤਸਰ, ਅੰਮ੍ਰਿਤਸਰ ਪੂਰਬੀ ਦੀ ਕਮਿਸ਼ਨਿੰਗ ਸਾਰਾਗੜੀ ਮੈਮੋਰੀਅਲ ਸਕੂਲ ਫਾਰ ਐਮੀਨੈਂਸ, ਟਾਉਨ ਹਾਲ ਮਾਲ ਮੰਡੀ ਅੰਮ੍ਰਿਤਸਰ, ਅੰਮ੍ਰਿਤਸਰ ਦੱਖਣੀ ਦੀ ਕਮਿਸ਼ਨਿੰਗ ਸਰੂਪ ਰਾਣੀ ਕਾਲਜ (ਲੜਕੀਆਂ) ਅੰਮ੍ਰਿਤਸਰ ਅਤੇ ਅਟਾਰੀ ਦੀ ਕਮਿਸ਼ਨਿੰਗ ਬੀ.ਬੀ.ਕੇ ਡੀ.ਏ.ਵੀ ਕਾਲਜ ਲਾਰੈਂਸ ਰੋਡ ਅੰਮ੍ਰਿਤਸਰ ਵਿਖੇ ਕੀਤੀ ਜਾਵੇਗੀ।

 

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …