Saturday, June 29, 2024

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੋਲਿੰਗ ਅਤੇ ਗਿਣਤੀ ਕੇਂਦਰਾਂ ਦਾ ਦੌਰਾ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਨੂੰ ਹਦਾਇਤ ਕੀਤੀ ਕਿ ਉਹ `ਸਕਸ਼ਮ ਐਪ` ਰਾਹੀਂ ਦਿਵਿਆਂਗਜਨ ਲਈ ਉਪਲਬਧ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ।ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੋਲਿੰਗ ਸਟੇਸ਼ਨਾਂ `ਤੇ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਵ੍ਹੀਲਚੇਅਰ, ਰੈਂਪ ਆਦਿ ਦੇ ਪੁਖਤਾ ਪ੍ਰਬੰਧ ਕਰਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ-2024 ਦੌਰਾਨ ਦਿਵਿਆਂਗਜਨਾਂ ਨੂੰ `ਸਕਸ਼ਮ ਐਪ` ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦਿਵਿਆਂਗ ਵੋਟਰ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ ਅਤੇ ਵੋਟਾਂ ਵਾਲੇ ਦਿਨ ਆਪਣੀ ਸਹੂਲਤ ਲਈ ਵ੍ਹੀਲਚੇਅਰ, ਆਵਾਜਾਈ ਅਤੇ ਵਲੰਟੀਅਰ ਵਰਗੀਆਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ।ਉਨ੍ਹਾਂ ਕਿਹਾ ਕਿ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
ਜਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਚੋਣਾਂ ਦੀ ਪੋਲਿੰਗ ਅਤੇ ਗਿਣਤੀ ਲਈ 9 ਵੱਖ-ਵੱਖ ਥਾਵਾਂ ‘ਤੇ ਗਿਣਤੀ ਕੇਂਦਰ ਬਣਾਏ ਗਏ ਹਨ ਅਤੇ ਇਨਾਂ ਕੇਂਦਰਾਂ ਤੋਂ ਹੀ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਵੇਗਾ ਅਤੇ ਵੋਟਾਂ ਦਾ ਕੰਮ ਹੋਣ ਤੋਂ ਬਾਅਦ ਇਨਾਂ ਸਥਾਨਾਂ ਤੇ ਹੀ ਸਟਰਾਂਗ ਰੂਮਾਂ ਵਿੱਚ ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਨਗਰ ਨਿਗਮ ਸੁਰਿੰਦਰ ਸਿੰਘ, ਐਸ.ਡੀ.ਐਮ ਸ੍ਰੀਮਤੀ ਹਰਨੂਰ ਕੌਰ ਢਿੱਲੋਂ, ਚੋਣ ਕਾਨੂੰਗੋ ਸੁਰਿੰਦਰ ਸਿੰਘ, ਦਿਨੇਸ਼ ਸੂਰੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …