ਅੰਮ੍ਰਿਤਸਰ 23 ਮਈ (ਜਗਦੀਪ ਸਿੰਘ) – ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੇ ਗੁ. ਮੱਲ ਅਖਾੜਾ ਸਾਹਿਬ ਪਾਤਸਾਹੀ ਛੇਵੀਂ ਛਾਉਣੀ ਸ਼੍ਰੋਮਣੀ ਪੰਥ
ਅਕਾਲੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਚੱਲ ਰਹੇ ਸੁਖਮਨੀ ਸਾਹਿਬ ਦੇ ਪਾਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਨਿਰੰਤਰ ਲੜੀ ਦੇ ਸੰਪੂਰਨ ਹੋਣ ਤੇ ਸ਼ੁਕਰਾਨੇ ਵਜੋਂ 28 ਮਈ ਨੂੰ ਗੁਰਮਤਿ ਸਮਾਗਮ ਹੋਣਗੇ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਪਿਛਲੇ ਦੋ ਸਾਲਾਂ ਤੋਂ ਸੁਖਮਨੀ ਸਾਹਿਬ ਦੇ ਪਾਠਾਂ ਦਾ ਨਿਰੰਤਰ ਪ੍ਰਵਾਹ ਚੱਲ ਰਿਹਾ ਹੈ।ਇਸਤਰੀ ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਜਪ ਤਪ ਸਮਾਗਮ ਵੀ ਪੂਰਨ ਸ਼ਰਧਾ ਭਾਵਨਾ ਨਾਲ ਕੀਤੇ ਜਾ ਰਹੇ ਹਨ।ਬੇਦੀ ਨੇ ਦੱਸਿਆ ਕਿ 28 ਮਈ ਨੂੰ 201 ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ ਦੇ ਭੋਗ ਸਵੇਰੇ 10.00 ਵਜੇ ਪੈਣਗੇ।ਉਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ ਹੋਵੇਗਾ।ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸੰਗਤਾਂ ਨੂੰ ਵਿਸ਼ੇਸ਼ ਤੌਰ ਸੰਬੋਧਨ ਕਰਨਗੇ ਅਤੇ ਵਿਸ਼ੇਸ਼ ਸਖਸ਼ੀਅਤਾਂ ਦਾ ਸਨਮਾਨ ਹੋਵੇਗਾ।
Check Also
ਵਿਧਾਇਕ ਧਾਲੀਵਾਲ ਵੱਲੋਂ ਹਲਕਾ ਅਜਨਾਲਾ ਦੇ 8 ਪਿੰਡਾਂ ‘ਚ ਖੇਡ ਮੈਦਾਨਾਂ ਤੇ 2 ਹੈਲਥ ਐਂਡ ਵੈਲਨੈਸ ਕੇਂਦਰਾਂ ਦਾ ਉਦਘਾਟਨ
ਕਿਹਾ ਕਿ, ਸੂਬੇ ਭਰ ਵਿੱਚ 3100 ਖੇਡ ਮੈਦਾਨ ਕੀਤੇ ਜਾਣਗੇ ਵਿਕਸਿਤ ਅੰਮ੍ਰਿਤਸਰ, 24 ਅਗਸਤ (ਸੁਖਬੀਰ …
Punjab Post Daily Online Newspaper & Print Media