
ਅੰਮ੍ਰਿਤਸਰ, 2 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਂਪੁਰਸ਼ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਕਿਹਾ ਕਿ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਮਹਾਪੁਰਖ ਨੇਕ ਤੇ ਬੰਦਗੀ ਵਾਲੇ ਸਨ।ਉਨ੍ਹਾਂ ਨੇ ਆਪਣੇ ਜੀਵਨ ਵਿਚ ਮਨੁੱਖਤਾ ਨੂੰ ਸੱਚ ਦੇ ਰਾਹ ਪਾਉਂਦਿਆਂ ਬਾਣੀ ਤੇ ਬਾਣੇ ਨਾਲ ਜੋੜਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਭਜਨ ਬੰਦਗੀ ਵਾਲੇ ਮਹਾਂਪੁਰਸ਼ਾਂ ਦੇ ਅਚਾਨਕ ਸੰਸਾਰ ਤੋਂ ਅਕਾਲ ਚਲਾਣਾ ਕਰ ਜਾਣ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਹੈ, ਪਰ ਇਹ ਅਕਾਲ ਪੁਰਖ ਦੇ ਵੱਸ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ। ਉਨ੍ਹਾਂ ਕਿਹਾ ਕਿ ਅਰਦਾਸ ਹੈ ਅਕਾਲ ਪੁਰਖ ਕ੍ਰਿਪਾ ਕਰਨ ਬਾਬਾ ਅਜੀਤ ਸਿੰਘ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਤੇ ਸੰਗਤਾਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Punjab Post Daily Online Newspaper & Print Media