ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਅੱਤ ਦੀ ਪੈ ਰਹੀ ਗਰਮੀ `ਚ ਲੋਕਾਂ ਨੂੰ ਰਾਹਤ ਦੇਣ ਲਈ ਸਵਰਨਕਾਰ ਭਾਈਚਾਰੇ ਵਲੋਂ ਪਿੰਡ ਸ਼ੇਰੋਂ ਦੇ ਗੁਰਦੁਆਰਾ
ਸਾਹਿਬ ਦੇ ਸਾਹਮਣੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ।ਡਾ. ਸੁਖਵਿੰਦਰ ਸਿੰਘ ਬਿੰਦਰੀ ਨੇ ਦੱਸਿਆ ਕਿ ਪਿੱਛਲੇ ਕਈ ਦਿਨਾਂ ਤੋਂ ਗਰਮੀ ਬਹੁਤ ਜਿਆਦਾ ਵਧ ਗਈ ਹੈ, ਜਿਸ ਨੂੰ ਦੇਖਦਿਆਂ ਸਵਰਨਕਾਰ ਭਾਈਚਾਰੇ ਵਲੋਂ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਦੇਣ ਲਈ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ ਹੈ।ਇਸ ਮੌਕੇ ਬਲਵਿੰਦਰ ਸਿੰਘ, ਸੁਖਪਾਲ ਸਿੰਘ, ਭੋਲਾ ਸਿੰਘ, ਮਹਿੰਦਰ ਸਿੰਘ, ਨਛੱਤਰ ਸਿੰਘ, ਜਸਪਾਲ ਸਿੰਘ ਜੱਗਾ, ਗੁਰਮੇਲ ਸਿੰਘ ਗੇਲਾ, ਗੁਰਮੇਲ ਸਿੰਘ, ਜਗਦੀਪ ਸਿੰਘ, ਕਾਲਾ ਸਿੰਘ, ਸੋਹਨ ਸਿੰਘ, ਅਰਨਦੀਪ ਆਦਿ ਨੇ ਛਬੀਲ ਵਰਤਾਉਣ ਦੀ ਸੇਵਾ ਨਿਭਾਈ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media