Tuesday, November 24, 2026

ਜਿਲ੍ਹਾ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਵਲੋਂ ਲਾਈ ਗਈ ਠੰਡੇ ਮਿੱਠੇ ਪਾਣੀ ਦੀ ਛਬੀਲ

ਭੀਖੀ, 26 ਮਈ (ਕਮਲ ਜ਼ਿਦਲ) – ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਵਰਕਰਾਂ ਵਲੋਂ ਅੱਜ ਭੀਖੀ ਦੇ ਮੇਨ ਰੋਡ ਉਪਰ ਵੱਧ ਰਹੇ ਤਾਪਮਾਨ ਅਤੇ ਗਰਮੀ ਨੂੰ ਦੇਖਦਿਆਂ ਲੋਕਾਂ ਦੀ ਸੇਵਾ ਲਈ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਉਹਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਦਾ ਚੋਣ ਪ੍ਰਚਾਰ ਵੀ ਕੀਤਾ ਗਿਆ।ਅਜੈ ਰਿਸ਼ੀ ਜਿਲ੍ਹਾ ਪ੍ਰਧਾਨ ਯੁਵਾ ਮੋਰਚਾ ਅਤੇ ਰੋਬਿਨ ਜਿੰਦਲ ਯੁਵਾ ਪ੍ਰਧਾਨ ਸ਼ਹਿਰੀ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਹੀ ਸਾਡਾ ਧਰਮ ਹੈ।ਇਸੇ ਲਈ ਅੱਜ ਵਧ ਰਹੇ ਤਾਪਮਾਨ ਦੇ ਮੱਦੇਨਜ਼ਰ ਲੋਕਾਂ ਲਈ ਠੰਡੇ ਮਿੱਠੇ ਪਾਣੀ ਦੀ ਛਬੀਲ ਲਾਈ ਗਈ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …