Monday, July 14, 2025
Breaking News

ਸਾਨੂੰ 13-0 ਨਾਲ ਜਿੱਤ ਕੇ ਕੇਂਦਰ ਵਿੱਚ ਮਜ਼ਬੂਤ ਬਣਾਓ – ਕੇਜਰੀਵਾਲ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ `ਵਪਾਰੀ ਕਾਰੋਬਾਰੀ ਮਿਲਣੀ` ਪ੍ਰੋਗਰਾਮ ਨੂੰ ਸੰਬੋਧਨ ਕੀਤਾ।ਕੇਜ਼ਰੀਵਾਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਸਮਾਗਮ ਵਿੱਚ ਕੇਜਰੀਵਾਲ ਦੇ ਨਾਲ ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅੰਮ੍ਰਿਤਸਰ ਤੋਂ ਆਪ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਤੇ ਜੀਵਨਜੋਤ ਕੌਰ ਹਾਜ਼ਰ ਸਨ।
ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕਮਿਸ਼ਨ ਏਜੰਟਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਤੁਹਾਨੂੰ ਵਿਚੋਲੇ ਕਹਿੰਦੇ ਹਨ।ਪਰ ਅਸੀਂ ਤੁਹਾਨੂੰ ਆਪਣੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨਦੇ ਹਾਂ।ਸਾਡੇ ਮਨ ਵਿਚ ਤੁਹਾਡੇ ਲਈ ਬਹੁਤ ਹੀ ਸਤਿਕਾਰ ਹੈ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਵਿਕਾਸ ਲਈ ਕਿਸਾਨ ਅਤੇ ਮਜ਼ਦੂਰ ਅਹਿਮ ਹਨ, ਉਸੇ ਤਰ੍ਹਾਂ ਵਪਾਰੀ, ਕਾਰੋਬਾਰੀ ਅਤੇ ਉਦਯੋਗਪਤੀ ਵੀ ਜਰੂਰੀ ਹਨ।ਉਦਯੋਗ ਤੋਂ ਬਿਨਾਂ ਕਿਸੇ ਵੀ ਦੇਸ਼ ਦੀ ਆਰਥਿਕਤਾ ਮਜ਼ਬੂਤ ਨਹੀਂ ਹੋ ਸਕਦੀ।ਦੇਸ਼ ਦੀ ਆਰਥਿਕਤਾ ਵਿੱਚ ਉਦਯੋਗਪਤੀ ਸਭ ਤੋਂ ਵੱਧ ਯੋਗਦਾਨ ਪਾਉਂਦੇ ਹਨ।ਕੇਜਰੀਵਾਲ ਨੇ ਕਿਹਾ ਕਿ ਸਾਨੂੰ 13-0 ਨਾਲ ਜਿਤਾ ਕੇ ਕੇਂਦਰ ਵਿੱਚ ਮਜ਼ਬੂਤ ਬਣਾਓ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …