ਅੰਮ੍ਰਿਤਸਰ, 27 ਮਈ (ਸੁਖਬਰਿ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ
ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਹੱਥ ਲਿਖਤ ਵੋਟਰ ਸੱਦਾ ਪੱਤਰ ਵੋਟਰਾਂ ਨੂੰ ਵੰਡੇ ਗਏ।ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਪੀ.ਡਬਲਿਊ.ਡੀ ਸ਼੍ਰੀਮਤੀ ਸੰਤੋਸ਼ ਕੁਮਾਰੀ ਨੇ ਦੱਸਿਆ ਕਿ ਇਸ ਗਤੀਵਿਧੀ ਦਾ ਮੁੱਖ ਟੀਚਾ ਬੱਚਿਆਂ ਰਾਹੀਂ ਸਮਾਜ ਵਿੱਚ ਚੋਣ ਜਾਗਰੂਕਤਾ ਫ਼ੈਲਾਉਣਾ ਹੈ।ਉਹਨਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਆਪਣੀ ਉਸਾਰੂ ਸੋਚ ਦਾ ਉਪਯੋਗ ਕਰਦੇ ਹੋਏ ਬਹੁਤ ਹੀ ਵਧੀਆ ਕਾਰਡ ਤਿਆਰ ਕੀਤੇ ਗਏ ਸਨ ਅਤੇ ਹੁਣ ਇਹ ਕਾਰਡ ਅੱਜ ਵੋਟਰਾਂ ਵਿੱਚ ਵੰਡੇ ਗਏ ਹਨ।ਉਹਨਾਂ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਸਭ ਨੂੰ ਇਸ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਬਾਰ ਦੇਸ਼ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ।ਇਸ ਲਈ ਹੁਣ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਚੋਣਾਂ ਦੇ ਇਸ ਤਿਉਹਾਰ ਵਿੱਚ ਵੱਧ ਚੜ੍ਹ ਕੇ ਭਾਗ ਲਈਏ।ਉਹਨਾਂ ਕਿਹਾ ਕਿ ਮੌਜ਼ੂਦਾ ਯੁੱਗ ਸੋਸ਼ਲ ਮੀਡੀਆ ਦਾ ਯੁੱਗ ਹੈ, ਇਸ ਲਈ ਲੋਕਾਂ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਗਏ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰਨਾ ਚਾਹੀਦਾ ਹੈ।ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪ੍ਰਤੀਸ਼ਤ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ।ਇਸ ਲਈ ਲੋਕਾਂ ਨੂੰ ਵੋਟਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media