Tuesday, November 24, 2026

ਪੋਲਿੰਗ ਸਟੇਸ਼ਨ ਦੇ 100 ਮੀਟਰ ਘੇਰੇ ਅੰਦਰ ਮੋਬਾਇਲ ਲਿਜਾਣ ‘ਤੇ ਰਹੇਗੀ ਰੋਕ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਸਾਰੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦਾ ਕੋਈ ਮੇਗਾ ਫੋਨ, ਮੋਬਾਇਲ ਫੋਨ, ਵਾਇਰਲੈਸ ਸੈਟ ਲਿਜਾਣ ਦੀ ਮਨਾਹੀ ਹੋਵੇਗੀ।ਦਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਪਹਿਲਾਂ ਹੀ ਮੋਬਾਇਲ ਫੋਨ ਲਿਜਾਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੋਟ ਪਾਉਣ ਸਮੇਂ ਆਪਣੇ ਨਾਲ ਮੋਬਾਇਲ ਫੋਨ ਨਾ ਲੈ ਕੇ ਆਉਣ।ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਦੇ ਬਾਹਰ ਮੋਬਾਇਲ ਰੱਖਣ ਦੀ ਕੋਈ ਵੀ ਸੁਵਿਧਾ ਨਹੀਂ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …