ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਦੇ ਪੋਸਟ ਗਰੈਜੂਏਟ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਬੀ.ਐਸ.ਸੀ ਐਫ਼.ਡੀ ਪਹਿਲਾ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ: ਸੁਰਿੰਦਰ ਕੌਰ ਨੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਦੀ ਨਿਰਵੈਰਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਗੁਰਲੀਨ ਕੌਰ ਅਤੇ ਤਰਨਪ੍ਰੀਤ ਕੌਰ ਨੇ ਕ੍ਰਮਵਾਰ 8.77, 8.69, 8.62 ਅਤੇ 8.00 ਐਸ.ਜੀ.ਪੀ.ਏ ਪ੍ਰਾਪਤ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਫ਼ਲਤਾ ਦੀਆਂ ਬੁਲੰਦੀਆਂ ’ਤੇ ਪਹੁੰਚਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …