ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਲੁਧਿਆਣਾ ਦੇ ਕਸਬਾ
ਸਮਰਾਲਾ ਨਜ਼ਦੀਕ ਪਿੰਡ ਢਿੱਲਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਇਸ ਘਟਨਾ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿੱਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ਵਿਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੀ.ਸੀ.ਟੀ.ਵੀ ਕੈਮਰੇ ਰਾਹੀਂ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ’ਚ ਹਾਜ਼ਰ ਰਹਿਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਵਾਂ ਸ਼ਹਿਰ ਦੇ ਪਿੰਡ ਮਹਿਮੂਦਪੁਰ ਮੰਡੇਰ ਦੇ ਗੁਰਦੁਆਰਾ ਸਾਹਿਬ ਵਿਚ ਅੱਗ ਲੱਗਣ ਦੀ ਘਟਨਾ ’ਤੇ ਵੀ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਸੁਚੇਤ ਹੋ ਕੇ ਸੇਵਾਵਾਂ ਨਿਭਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਗਰਮੀ ਦਾ ਮੌਸਮ ਹੋਣ ਕਾਰਨ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਣਾਂ ਦੀ ਸਮੇਂ-ਸਮੇਂ ਜਾਂਚ ਕੀਤੀ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਬਿਨਾਂ ਲੋੜ ਅਤੇ ਸੇਵਾਦਾਰਾਂ ਦੀ ਹਾਜ਼ਰੀ ਤੋਂ ਬਿਜਲੀ ਉਪਕਰਣ ਚੱਲਦੇ ਨਾ ਰਹਿਣ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media