ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਘਨਸ਼ਾਮਥੋਰੀਨੇ ਦੱਸਿਆ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ 1 ਜੂਨ 2024 ਨੂੰ ਹੋਣ ਜਾ ਰਹੀਆਂ ਹਨ।ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ।ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 1 ਜੂਨ 2024 ਨੂੰ ਕਮਾਈ ਵਾਲੀ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਜਾਂਦਾ ਹੈ।ਇਸ ਛੁੱਟੀ ਦੇ ਬਦਲੇ ਕਰਮਚਾਰੀ ਦੀ ਤਨਖਾਹ ਵਿੱਚ ਕੋਈ ਵੀ ਕਟੌਤੀ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਹ ਛੁੱਟੀ ਰਿਪਰੈਸਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 135-ਬੀ ਨੈਗੋਸ਼ੀਏਬਲ ਇਨਸਟਰੂਮੈਂਟਸ ਐਕਟ 1881 ਪੰਜਾਬ ਸੌਪਸ਼ ਐਂਡ ਕਮਰਸ਼ੀਅਲ ਇਸ਼ਟੈਬਲੈਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ਼ ਐਕਟ 1948 ਦੇ ਤਹਿਤ ਕੀਤੀ ਗਈ ਹੈ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …