Thursday, February 26, 2026

ਸ਼੍ਰੋਮਣੀ ਕਮੇਟੀ ਨੇ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਚੀਫ਼ ਗੁਰਦੁਆਰਾ ਇੰਸਪੈਕਟਰ ਬਲਰਾਜ ਸਿੰਘ, ਗੁਰਦੁਆਰਾ ਇੰਸਪੈਕਟਰ. ਕੁਲਵਿੰਦਰ ਸਿੰਘ, ਮੁਕੰਦ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਕਵੀਸ਼ਰ ਜੋਗਾ ਸਿੰਘ ਭਾਗੋਵਾਲੀਆ, ਕਲਰਕ ਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਸ੍ਰੀ ਦਰਬਾਰ ਸਾਹਿਬ ਤੋਂ ਸੇਵਾਮੁਕਤ ਹੋਏ ਸੁਪਰਵਾਈਜ਼ਰ ਅਜੀਤ ਸਿੰਘ, ਕਲਰਕ ਪਰਮਜੀਤ ਸਿੰਘ, ਡਰਾਈਵਰ ਹਰਜਿੰਦਰ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ਿੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਗੁਰਨਾਮ ਸਿੰਘ, ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸੁਪਰਡੈਂਟ ਨਿਸ਼ਾਨ ਸਿੰਘ, ਰਜਿੰਦਰ ਸਿੰਘ ਰੂਬੀ, ਮੈਨੇਜਰ ਨਰਿੰਦਰ ਸਿੰਘ, ਜਗਤਾਰ ਸਿੰਘ, ਜਸਪਾਲ ਸਿੰਘ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ, ਸਾਬਕਾ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਤਰਸੇਮ ਸਿੰਘ, ਭਾਈ ਵਰਿਆਮ ਸਿੰਘ ਅਤੇ ਸੇਵਾ ਮੁਕਤ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …