ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਅਤੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ
ਮੀਡੀਆ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪਿੰਡ ਖਿਆਲਾ ਦੇ ਬੂਥ ਨੰਬਰ 157 ‘ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ।ਵੋਟ ਪਾਉਣ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੰਧੂ ਸਮੁੰਦਰੀ ਦੀ ਜਿੱਤ ਪੱਕੀ ਹੈ ਅਤੇ ਕੇਵਲ ਐਲਾਨ ਹੋਣਾ ਬਾਕੀ ਹੈ।ਉਨਾਂ ਨੇ ਭਾਜਪਾ ਦੇ ਪੋਲਿੰਗ ਬੂਥ ’ਤੇ ਮੌਜ਼ੂਦ ਵਰਕਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ।ਇਸ ਮੌਕੇ ਡਾ. ਸੁਖਚੈਨ ਸਿੰਘ, ਬਾਬਾ ਮਹਿੰਦਰ ਨਾਥ ਜੀ ਵਾਲਮੀਕੀ, ਬਾਬਾ ਮੇਜਰ ਸਿੰਘ, ਮੰਗਲ ਸਿੰਘ, ਸੁਰਜਣ ਸਿੰਘ, ਸੁੱਚਾ ਸਿੰਘ, ਤੇ ਸਵਿੰਦਰ ਸਿੰਘ ਵੀ ਮੌਜ਼ੂਦ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media