ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਲੋਕ ਸਭਾ ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਪੂਰਬੀ ਦੇ
ਇਲਾਕੇ ਕਪੂਰ ਨਗਰ ਵਿਖੇ ਕਾਂਗਰਸੀ ਆਗੂ ਨਿਰਮਲ ਸਿੰਘ ਨਿੰਮਾ ਦੀ ਅਗਵਾਈ ਹੇਠ ਕੱਲ ਪਾਰਟੀ ਵਲੋਂ ਬੂਥ ਲਗਾਇਆ ਗਿਆ।ਇਸ ਸਮੇਂ ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਗੁਰਜੀਤ ਔਜਲਾ ਨੂੰ ਹਲਕਾ ਵਾਸੀਆਂ ਵਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਉਹ ਭਾਰੀ ਬਹੁਮਤ ਨਾਲ ਹੈਟ੍ਰਿਕ ਲਗਾਉਣਗੇ।ਇਸ ਮੌਕੇ ਜਸਪਾਲ ਸਿੰਘ ਸੋਢੀ, ਹਰਪਾਲ ਸਿੰਘ ਵਾਲੀਆ, ਅਜੀਤ ਸਿੰਘ, ਬਿਕਰਮਜੀਤ ਸਿੰਘ, ਵਰਿੰਦਰ ਸਿੰਘ ਰੋਮੀ ਅਤੇ ਮਨਜਿੰਦਰ ਸਿੰਘ ਔਲਖ ਆਦਿ ਵੀ ਮੌਜ਼ੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media