ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸ਼ਾਨਦਾਰ ਜਿੱਤ ਪ੍ਰਾਪਤ
ਕਰਨ ਤੇ ਕਸਬਾ ਲੌਂਗੋਵਾਲ ਵਿਖੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ ਦੀ ਅਗਵਾਈ ਹੇਠ ਆਪ ਵਰਕਰਾਂ ਨੇ ਖੁਸ਼ੀ ਪ੍ਰਗਟਾਈ।ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ ਤੇ ਆਪ ਬੀ.ਸੀ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਰਾਜ ਸਿੰਘ ਰਾਜੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਪ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਜਨਤਾ ਨੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਸੰਗਰੂਰ ਤੋਂ ਉਮੀਦਵਾਰ ਮੀਤ ਹੇਅਰ ਹੱਕ ਵਿੱਚ ਭੁਗਤਦਿਆਂ ਉਨਾਂ ਨੂੰ ਬਹੁਤ ਵੱਡੀ ਜਿੱਤ ਦਿਵਾਈ ਹੈ। ਉਨਾਂ ਇਸ ਜਿੱਤ ਲਈ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੀ ਵਧਾਈ ਦਿੱਤੀ, ਜਿਨਾਂ ਨੇ ਮੀਤ ਹੇਅਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਸਖ਼ਤ ਮਿਹਨਤ ਕੀਤੀ।ਉਨਾਂ ਕਿਹਾ ਕਿ ਇਸ ਸਮੇਂ 1984 ਦੇ ਘੱਲੂਘਾਰੇ ਦੇ ਅਤਿ ਦੁੱਖਦਾਇਕ ਦਿਨ ਹੋਣ ਕਰਕੇ ਆਪ ਆਗੂਆਂ ਵਲੋਂ ਕਿਸੇ ਵੀ ਤਰ੍ਹਾਂ ਦਾ ਜਸ਼ਨ ਨਾ ਮਨਾਉਣ ਦਾ ਫ਼ੈਸਲਾ ਕੀਤਾ ਹੈ।
ਇਸ ਮੌਕੇ ਆਪ ਆਗੂ ਸੁਖਪਾਲ ਸਿੰਘ ਬਾਜਵਾ, ਜਗਤਾਰ ਸਿੰਘ ਅਤੇ ਵੱਡੀ ਗਿਣਤੀ ‘ਚ ਵਰਕਰ ਮੌਜ਼ੂਦ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …
Punjab Post Daily Online Newspaper & Print Media