ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸਾਰਿਆਂ ਦਾ
ਧੰਨਵਾਦ ਕੀਤਾ ਹੈ।ਉਨ੍ਹਾਂ ਭਾਜਪਾ ਵਰਕਰਾਂ ਦੀ ਸਖ਼ਤ ਗਰਮੀ ਦੇ ਬਾਵਜ਼ੂਦ ਉਨ੍ਹਾਂ ਦੀ ਮਿਹਨਤ ਅਤੇ ਲੋਕਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦਾ ਬਸੇਰਾ ਇਥੇ ਹੀ ਰਹੇਗਾ ਅਤੇ ਸਮੁੰਦਰੀ ਹਾਊਸ ਦੇ ਦਰਵਾਜ਼ੇ ਆਮ ਜਨਤਾ ਲਈ ਵੀ 24 ਘੰਟੇ ਖੁੱਲ੍ਹੇ ਰਹਿਣਗੇ।
ਸੰਧੂ ਸਮੁੰਦਰੀ ਅੱਜ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 2 ਲੱਖ 7 ਹਜ਼ਾਰ ਤੋਂ ਵੱਧ ਲੋਕਾਂ ਨੇ ਉਨ੍ਹਾਂ `ਤੇ ਭਰੋਸਾ ਜਤਾਇਆ ਹੈ, ਜਦਕਿ ਪਾਰਟੀ ਨੇ ਜਿੱਤ ਲਈ ਪੂਰੀ ਕੋਸ਼ਿਸ਼ ਕੀਤੀ।ਉਨ੍ਹਾਂ ਇਸ ਗੱਲ ’ਤੇ ਤਸੱਲੀ ਪ੍ਰਗਟਾਈ ਕਿ ਭਾਜਪਾ ਦੀ ਵੋਟ ਫੀਸਦ ਵਿੱਚ ਨਾ ਸਿਰਫ਼ ਅੰਮ੍ਰਿਤਸਰ ਬਲਕਿ ਪੰਜਾਬ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ।ਉਨ੍ਹਾਂ ਕਿਹਾ ਕਿ ਪਹਿਲੀਆਂ ਤਿੰਨ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ 50 ਫ਼ੀਸਦੀ ਤੋਂ ਵੱਧ ਵੋਟਾਂ ਲੈ ਕੇ ਇਥੋਂ ਜਿੱਤੇ ਸਨ, ਪਰ ਇਸ ਵਾਰ ਜਿੱਤ-ਹਾਰ ਦਾ ਅੰਤਰ ਬਹੁਤ ਘੱਟ ਰਿਹਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਭਵਿੱਖ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਵਲੋਂ ਜੋ ਵੀ ਜਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪ੍ਰੋ. ਸਰਚਾਂਦ ਸਿੰਘ ਖਿਆਲਾ ਵੀ ਮੌਜ਼ੂਦ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media