ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਨਗਰ ਨਿਗਮ ਦੇ ਸਿਹਤ ਵਿਭਾਗ ਵਲੋਂ ਐਸ.ਜੀ.ਪੀ.ਸੀ, ਫਿਨਿਲਪ, ਏਕ ਜੋਤੀ ਸੰਸਥਾ, ਹਰਿਆਵਲ ਪੰਜਾਬ ਦੇ ਸਾਂਝੇ
ਉਪਰਾਲੇ ਨਾਲ ਇੱਕ ਰੈਲੀ ਕੱਢੀ ਗਈ।ਵਾਤਾਵਰਨ ਦਿਵਸ ਮੌਕੇ ਲੋਕਾਂ ਨੂੰ ਇਸ ਪਵਿੱਤਰ ਸ਼ਹਿਰ ਨੂੰ ਸਾਫ਼ ਸੁਥਰਾ, ਸੁੰਦਰ ਅਤੇ ਹਰਿਆ ਭਰਿਆ ਬਣਾਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।ਨਗਰ ਨਿਗਮ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਯਤਨਾਂ ਸਦਕਾ ਕੂੜੇ ਦੇ ਸੁਚੱਜੇ ਨਿਪਟਾਰੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਵਿਚੋਂ ਨਿਕਲਣ ਵਾਲੇ ਗਿੱਲੇ ਕੂੜੇ ਅਤੇ ਪੱਤਿਆਂ ਤੋਂ ਖਾਦ ਬਣਾਉਣ ਲਈ ਮਸ਼ੀਨ ਲਗਾਈ ਗਈ ਹੈ।ਸਮੂਹ ਸ਼ਹਿਰ ਵਾਸੀਆਂ ਨੂੰ ਕੂੜੇ ਤੋਂ ਘਰ-ਘਰ ਖਾਦ ਬਨਾਉਣ ਦੀ ਅਪੀਲ ਵੀ ਕੀਤੀ ਗਈ।
ਸਿਹਤ ਅਫ਼ਸਰ ਡਾ. ਯੋਗੇਸ਼ ਅਰੋੜਾ, ਮੁੱਖ ਸੇਵਾਦਾਰ ਰਣਜੀਤ ਸਿੰਘ, ਐਸ.ਆਈ ਰਾਜਨ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਗੁਰੂਵਾਲੀ, ਸਵੱਛ ਭਾਰਤ ਨਗਰ ਨਿਗਮ ਅੰਮ੍ਰਿਤਸਰ ਦੇ ਬ੍ਰਾਂਡ ਅੰਬੈਸਡਰ ਅਵਤਾਰ ਸਿੰਘ ਘੁੱਲਾ, ਅਰਜਨ ਰਾਮ, ਅਜੇ ਕੋਹਾੜੇ ਅਤੇ ਜਸਤਰਨ ਦੀਪ ਸਿੰਘ, ਏਕ ਜੋਤੀ ਸੰਸਥਾ ਤੋਂ ਕੁਲਜੀਤ ਸਿੰਘ, ਮਨਜੀਤ ਸਿੰਘ, ਹਰਿਆਵਲ ਪੰਜਾਬ ਤੋਂ ਪੀ.ਐਨ ਸ਼ਰਮਾ ਅਤੇ ਮੁਕੇਸ਼ ਅਗਰਵਾਲ ਆਦਿ ਹਾਜ਼ਰ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media