Monday, July 8, 2024

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਚੈਕ ਭੇਟ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਖ਼ਾਲਸਾ ਕਾਲਜ ਵੁਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੋੜਵੰਦ ਅਤੇ ਹੋਣਹਾਰ ਵਿਦਿਆਰਥਣਾਂ ਦੀ ਸਹਾਇਤਾ ਲਈ ਕ੍ਰਮਵਾਰ 3, 2 ਅਤੇ 1 ਲੱਖ ਦਾ ਚੈਕ ਭੇਂਟ ਕੀਤੇ ਗਏ।ਕੌਂਸਲ ਦੇ ਮੈਂਬਰ ਅਤੇ ਫ਼ਾਊਂਡੇਸ਼ਨ ਦੇ ਕੋਆਰਡੀਨੇਟਰ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਵਲੋਂ ਇਹ ਚੈਕ ਸੌਂਪੇ ਗਏ।
ਸ: ਛੀਨਾ ਨੇ ਕਿਹਾ ਕਿ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਪਹਿਲਾਂ ਵੀ ਡਾ. ਹੁਸ਼ਿਆਰ ਨਗਰ ਦੁਆਰਾ ਉਕਤ ਦੋਹਾਂ ਕਾਲਜਾਂ ਅਤੇ ਸਕੂਲ ਦੀ ਕੁੱਲ ਬਣਦੀ ਰਕਮ 6 ਲੱਖ ਰੁਪਏ ਚੈਕਾਂ ਦੇ ਰੂਪ ‘ਚ ਦਿੱਤੀ ਗਈ ਹੈ।ਉਨ੍ਹਾਂ ਯੂ.ਐਸ.ਏ ਤੋਂ ਫਾਊਂਡੇਸ਼ਨ ਦੇ ਸਰਪ੍ਰਸਤ ਡਾ. ਬਖਸ਼ੀਸ਼ ਸਿੰਘ, ਪ੍ਰਧਾਨ ਸ੍ਰੀਮਤੀ ਗੁਰਵਰਿੰਦਰ ਕੌਰ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਫ਼ਾਊਂਡੇਸ਼ਨ ਦਾ ਲੋੜਵੰਦ ਬੱਚਿਆਂ ਦੀ ਭਲਾਈ ਲਈ ਕੀਤਾ ਜਾ ਰਿਹਾ ਕਾਰਜ ਸ਼ਲਾਘਾਯੋਗ ਹੈ।
ਇਹ ਚੈਕ ਸ੍ਰ. ਛੀਨਾ ਨੇ ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਐਜ਼ੂਕੇਸ਼ਨ ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਅਤੇ ਗਰਲਜ਼ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੂੰ ਸੌਂਪੇ, ਜਿੰਨਾਂ ਨੇ ਕਿਹਾ ਕਿ ਇਹ ਸਹਾਇਤਾ ਜਰੂਰਤਮੰਦ ਤੇ ਹੋਣਹਾਰ ਬੱਚੀਆਂ ਤੱਕ ਪਹੁੰਚੇਗੀ ਤੇ ਉਹ ਇਸ ਲਈ ਉਕਤ ਫ਼ਾਊਂਡੇਸ਼ਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸ਼ੁਕਰਗੁਜ਼ਾਰ ਹਨ।ਉਨ੍ਹਾਂ ਕਿਹਾ ਕਿ ਫ਼ਾਊਂਡੇਸ਼ਨ ਵਲੋਂ ਇਹ ਚੈਕ ਸਰਬਜੀਤ ਸਿੰਘ ਹੁਸ਼ਿਆਰ ਨਗਰ ਰਾਹੀਂ ਭੇਜੇ ਗਏ ਹਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …