Monday, July 8, 2024

ਰੁੱਖ ਲਗਾਉਣ ਦੇ ਨਾਲ ਇਨ੍ਹਾਂ ਦਾ ਧਿਆਨ ਰੱਖਣਾ ਵੀ ਜਰੂਰੀ – ਡਾ. ਸ਼ਰੂਤੀ ਸ਼ਰਮਾ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਨੈਸ਼ਨਲ ਕਾਲਜ ਆਫ਼ ਨਰਸਿੰਗ ਵਲੋਂ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੇ ਸਹਿਯੋਗ ਨਾਲ ਵਾਤਾਵਰਨ ਸੁਰੱਖਿਆ ਸਬੰਧੀ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਪੀ.ਜੀ.ਆਈ ਸੈਟੇਲਾਈਟ ਸੈਂਟਰ ਇੰਚਾਰਜ ਡਾ: ਸ਼ਰੂਤੀ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਸ਼ਰੂਤੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਕਿਹਾ।ਪ੍ਰੋਗਰਾਮ ਦੇ ਪ੍ਰਬੰਧਕ ਸ਼ਿਵ ਆਰੀਆ ਨੇ ਨਰਸਿੰਗ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਰੁੱਖ ਲਗਾਉਣ ਦਾ ਸੱਦਾ ਦਿੱਤਾ।ਸਮਾਗਮ ਵਿੱਚ ਹਾਜ਼ਰ ਸਹਾਰਾ ਫਾਊਂਡੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਰੇਖੀ ਨੇ ਵਾਤਾਵਰਨ ਸਬੰਧੀ ਗੁਰੂ ਸਾਹਿਬਾਨ ਵਲੋਂ ਦਿੱਤੀਆਂ ਸਿੱਖਿਆਵਾਂ ਦਾ ਜ਼ਿਕਰ ਕੀਤਾ।ਵਿਦਿਆਰਥੀਆਂ ਨੇ ਮਹਿਮਾਨਾਂ ਅਤੇ ਅਧਿਆਪਕਾਂ ਨਾਲ ਮਿਲ ਕੇ ਬੂਟੇ ਲਗਾਏ ਅਤੇ ਛਬੀਲ ਵੀ ਲਗਾਈ ਗਈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …