Monday, July 8, 2024

ਬੁੱਢਾ ਦਲ ਮੁਖੀ ਨੇ ਨਿਹੰਗ ਸਿੰਘਾਂ ਸਮੇਤ ਘੱਲੂਘਾਰਾ ਅਰਦਾਸ ‘ਚ ਸ਼ਮੂਲੀਅਤ ਕੀਤੀ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ‘ਤੇ ਭਾਰਤ ਦੀ ਤਤਕਾਲੀ ਸਰਕਾਰ ਵੱਲੋਂ ਕੀਤੇ ਫੌਜੀ ਹਮਲੇ ਦੀ 40ਵੀਂ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੋਏ ਗੁਰਮਤਿ ਸਮਾਗਮ ਵਿੱਚ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਨਿਹੰਗ ਸਿੰਘਾਂ ਸਮੇਤ ਸ਼ਮੂਲੀਅਤ ਕੀਤੀ।ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸਿੱਖ ਕੌਮ ਹੀ ਸਿੱਖ ਪਰੰਪਰਾ ਅਨੁਸਾਰ ਆਪਣੇ ਸ਼ਹੀਦਾਂ, ਘੱਲੂਘਾਰਿਆਂ, ਸਾਕਿਆਂ ਦੇ ਦਿਨ ਦਿਹਾੜੇ ਪੂਰੀ ਊਰਜਾ ਤੇ ਚੜ੍ਹਦੀਕਲਾ ਨਾਲ ਮਨਾਉਂਦੀ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …